ਮੋਹਾਲੀ ‘ਚ ਵੱਡਾ ਹਾ.ਦ.ਸਾ, ਨਿਰਮਾਣ ਅਧੀਨ ਸ਼ੋਅ ਰੂਮ ਦਾ ਡਿੱਗਿਆ ਲੈਂਟਰ
ਮੋਹਾਲੀ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (41) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
8 ਲੋਕ ਕਰ ਰਹੇ ਸਨ ਕੰਮ
ਜਾਣਕਾਰੀ ਅਨੁਸਾਰ ਮੁਹਾਲੀ ਦੇ ਟੀਡੀਆਈ ਸਿਟੀ ਸੈਕਟਰ-118 ਵਿੱਚ ਸ਼ੋਅਰੂਮ ਬਣਾਏ ਜਾ ਰਹੇ ਸਨ। ਇੱਥੇ ਪਹਿਲੀ ਮੰਜ਼ਿਲ ਤੋਂ ਦੂਜੀ ਮੰਜ਼ਿਲ ਦਾ ਲਿਟਰ ਪਾਇਆ ਜਾ ਰਿਹਾ ਸੀ। ਘਟਨਾ ਵਾਲੀ ਥਾਂ ‘ਤੇ ਮਜ਼ਦੂਰ ਅਤੇ ਮਕੈਨਿਕ ਸਮੇਤ 8 ਲੋਕ ਕੰਮ ਕਰ ਰਹੇ ਸਨ ਕਿ ਅਚਾਨਕ ਲੈਂਟਰ ਡਿੱਗ ਪਿਆ। ਇਸ ਦੌਰਾਨ ਘਟਨਾ ਸਥਾਨ ‘ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਕੁਝ ਲੋਕ ਮਲਬੇ ਹੇਠ ਦੱਬ ਗਏ। ਇਸ ਤੋਂ ਬਾਅਦ ਜੇਸੀਬੀ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ। ਜਿਥੇ ਕਿ ਡਾਕਟਰਾਂ ਨੇ ਜਸਵਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ।