ਪੰਜਾਬ ਵਿਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ || Punjab News || Holiday

0
139
Holidays of police personnel were canceled in Punjab

ਪੰਜਾਬ ਵਿਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ

ਪੰਜਾਬ ਦੇ ਪੁਲਿਸ ਮੁਲਾਜ਼ਮਾਂ ਲਈ ਵੱਡੀ ਖ਼ਬਰ ਹੈ ਜਿੱਥੇ ਕਿ ਪੰਜਾਬ ਵਿਚ 27 ਜਨਵਰੀ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ, ਗਣਤੰਤਰ ਦਿਵਸ ਦੇ ਮੱਦੇਨਜ਼ਰ 27 ਜਨਵਰੀ ਤੱਕ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਡੀ.ਜੀ.ਪੀ . ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ

ਦੱਸ ਦਈਏ ਕਿ ਇਹ ਹੁਕਮ ਪੰਜਾਬ ਦੇ ਡੀ.ਜੀ.ਪੀ . ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਡੀ.ਜੀ.ਪੀ. ਵੱਲੋਂ ਜਾਰੀ ਹੁਕਮਾਂ ਅਨੁਸਾਰ 27 ਜਨਵਰੀ ਤੱਕ ਪੰਜਾਬ ਵਿਚ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਇਸ ਗੱਲ ਦਾ ਪੁਸ਼ਟੀ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸੂਬੇ ਵਿੱਚ ਸ਼ਨੀਵਾਰ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ…

ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਆਮਦ ਉਤੇ ਸੁਰੱਖਿਆ ਪ੍ਰਬੰਧਾਂ ਨੂੂੰ ਪੁਖਤਾ ਰੱਖਣ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ਵਿਚ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਸੂਬੇ ਭਰ ਵਿਚ ਮੁਸਤੈਦ ਰਹੇਗੀ।

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here