ਵੱਡੀ ਵਾਰਦਾਤ! ਮਾਮੂਲੀ ਬਹਿਸਬਾਜ਼ੀ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿ.ਆਰਾਂ ਨਾਲ ਕ.ਤਲ || Punjab News

0
97

ਵੱਡੀ ਵਾਰਦਾਤ! ਮਾਮੂਲੀ ਬਹਿਸਬਾਜ਼ੀ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿ.ਆਰਾਂ ਨਾਲ ਕ.ਤਲ

ਸਥਾਨਕ ਬੌੜ੍ਹਾ ਗੇਟ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਅਰਜਨ ਕਲੋਨੀ ਨਾਭਾ ਵਜੋਂ ਹੋਈ ਹੈ।

ਹਮਲਾਵਰ ਮੌਕੇ ਤੋਂ ਫਰਾਰ

ਜਾਣਕਾਰੀ ਮੁਤਾਬਿਕ ਬੌੜ੍ਹਾਂ ਗੇਟ ਵਿਖੇ ਢਾਬੇ ਦੇ ਬਾਹਰ ਗੁਰਪ੍ਰੀਤ ਦੀ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਹੱਥੋਪਾਈ ਹੋ ਗਏ। ਇਸੇ ਦੌਰਾਨ ਗੁਰਪ੍ਰੀਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰੇ ਜ਼ਖ਼ਮੀ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਜਦੋਂਕਿ ਆਸ ਪਾਸ ਦੇ ਲੋਕਾਂ ਨੇ ਗੁਰਪ੍ਰੀਤ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ । ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਇਸਨੂੰ ਪਟਿਆਲਾ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਜਿਥੇ ਜਖਮੀਂ ਦੀ ਮੌਤ ਹੋ ਗਈ।

ਚਾਇਨਾ ਡੋਰ ਸਮੇਤ ਕਈ ਚੀਜ਼ਾਂ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਾਬੰਦੀ ਦੇ ਹੁਕਮ ਜਾਰੀ || Punjab News

ਮ੍ਰਿਤਕ ਦੇ ਪਿਤਾ ਜਗਮੇਲ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਬੀਤੀ ਰਾਤ ਦੋਸਤਾਂ ਨਾਲ ਗਿਆ ਸੀ। ਇਸੇ ਦੌਰਾਨ ਗੁਰਪ੍ਰੀਤ ਦੀ ਮਾਤਾ ਦੀ ਹਾਲਤ ਖਰਾਬ ਹੋਣ ਕਰਕੇ ਹਸਪਤਾਲ ਵਿੱਚ ਟੀਕਾ ਲਗਾਉਣ ਲਈ ਪੁੱਚਜੇ ਤਾਂ ਅੱਗੇ ਗੁਰਪ੍ਰੀਤ ਵੀ ਜਖਮੀ ਹਾਲਤ ਵਿਚ ਪਿਆ ਦਿਸਿਆ। ਇਲਾਜ ਲਈ ਨਾਭਾ ਤੋਂ ਪਟਿਆਲਾ ਗਏ ਪਰ ਉਹ ਦਮ ਤੋੜ ਗਿਆ। ਡੀਐਸਪੀ ਮਨਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਉੱਪਰ ਕੱਲ ਰਾਤ ਕਰੀਬ 9 ਵਜੇ ਕਿਰਚਾਂ ਦੇ ਨਾਲ ਹਮਲਾ ਕੀਤਾ ਗਿਆ ਹੈ। ਜਿਸਦੀ ਮੌਤ ਹੋ ਗਈ ਹੈ। ਇਸ ਮਾਮਲੇ ਸਬੰਧੀ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here