Farmers Protest: 111 ਕਿਸਾਨ ਅੱਜ ਖਨੌਰੀ ਬਾਰਡਰ ਵਿਖੇ ਬੈਠਣਗੇ ਮਰਨ ਵਰਤ ‘ਤੇ

0
146

Farmers Protest: 111 ਕਿਸਾਨ ਅੱਜ ਖਨੌਰੀ ਬਾਰਡਰ ਵਿਖੇ ਬੈਠਣਗੇ ਮਰਨ ਵਰਤ ‘ਤੇ

ਚੰਡੀਗੜ੍ਹ : ਅੱਜ ਖਨੌਰੀ ਬਾਰਡਰ ‘ਤੇ ਕਾਲੇ ਕੱਪੜੇ ਪਾ ਕੇ 111 ਕਿਸਾਨ ਦੁਪਹਿਰ 2 ਵਜੇ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਫਸਲਾਂ ਅਤੇ ਹੋਰ ਕਿਸਾਨੀ ਮੁੱਦਿਆਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ‘ਤੇ ਰਣਨੀਤੀ ਤਿਆਰ ਕਰਨ ਲਈ ਪੰਜਾਬ ਭਾਜਪਾ ਅੱਜ ਚੰਡੀਗੜ੍ਹ ‘ਚ ਮੀਟਿੰਗ ਕਰੇਗੀ।

ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ

ਦੱਸ ਦਈਏ ਕਿ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ ਪੀਣ ਨਾਲ ਵੀ ਦਿੱਕਤ ਆ ਰਹੀ ਹੈ। ਉਨ੍ਹਾਂ ਨੂੰ ਪਾਣੀ ਪੀਂਦਿਆਂ ਹੀ ਉਲਟੀਆਂ ਆ ਰਹੀਆਂ ਹਨ।ਕੱਲ੍ਹ ਮੰਗਲਵਾਰ ਨੂੰ ਪਟਿਆਲਾ ਤੋਂ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ ਸੀ। ਇਸ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।

ਦਿੱਲੀ ਚੋਣਾਂ- ਕਾਂਗਰਸ ਨੇ ਜਾਰੀ ਕੀਤੀ 16 ਉਮੀਦਵਾਰਾਂ ਦੀ ਸੂਚੀ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ

LEAVE A REPLY

Please enter your comment!
Please enter your name here