ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਬਿਸ਼ਨੋਈ ਗੈਂਗ ਦੇ 2 ਗੁਰਗੇ ਗ੍ਰਿਫ਼ਤਾਰ || Latest News

0
166

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਬਿਸ਼ਨੋਈ ਗੈਂਗ ਦੇ 2 ਗੁਰਗੇ ਗ੍ਰਿਫ਼ਤਾਰ

ਜਲੰਧਰ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਦਾ ਲਾਰੈਂਸ ਗੈਂਗ ਨਾਲ ਮੁਕਾਬਲਾ ਹੋਇਆ ਜਿਸ ‘ਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਗੈਂਗ ਦੇ ਗੁਰਗੇ ਦਿਓਲ ਨਗਰ ਨੇੜੇ ਲੁਕੇ ਹੋਏ ਹਨ। ਦਿਓਲ ਨਗਰ ‘ਚ ਆਹਮੋ-ਸਾਹਮਣੇ ਲੜਾਈ ਹੋਈ।

ਬਜ਼ੁਰਗ ਮਹਿਲਾ ਨੂੰ ਲੁਟੇਰਿਆ ਨੇ ਬਣਾਇਆ ਨਿਸ਼ਾਨਾ

ਦੱਸਿਆ ਜਾ ਰਿਹਾ ਹੈ ਕਿ ਇਕ ਗੈਂਗਸਟਰ ਨੂੰ ਵੀ ਗੋਲੀ ਲੱਗੀ ਹੈ ਅਤੇ ਇਸ ਸਮੇਂ ਭਾਰੀ ਪੁਲਿਸ ਟੀਮ ਮੌਕੇ ‘ਤੇ ਮੌਜੂਦ ਹੈ। ਇਹ ਘਟਨਾ ਦਿਓਲ ਨਗਰ ਵਿਸ਼ਵਕਰਮਾ ਮੰਦਰ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇੱਕ ਦੋਸ਼ੀ ਨੂੰ ਗੋਲੀ ਲੱਗੀ, ਜਦੋਂ ਕਿ ਦੂਜੇ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਪਾਰਟੀ ਨੇ ਗੈਂਗਸਟਰਾਂ ਦੇ ਕਬਜ਼ੇ ‘ਚੋਂ 4 ਗੈਰ-ਕਾਨੂੰਨੀ ਹਥਿਆਰ, ਕਈ ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਜ਼ਬਤ ਕੀਤੀ ਹੈ।

LEAVE A REPLY

Please enter your comment!
Please enter your name here