ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਮੈਡੀਕਲ ਰਿਪੋਰਟ
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ।
ਮੁੱਖ ਸਕੱਤਰ ਨੂੰ ਰਿਪੋਰਟ ਸੌਂਪਣ ਦੇ ਨਿਰਦੇਸ਼
ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨਕੇ ਸਿੰਘ ਦੇ ਬੈਂਚ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਪਿਛਲੀਆਂ ਅਤੇ ਮੌਜੂਦਾ ਸਾਰੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।
ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਡੱਲੇਵਾਲ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਆ ਰਹੀ ਹੈ। ਉਹ ਜੋ ਵੀ ਪਾਣੀ ਪੀ ਰਹੇ ਨੇ, ਉਹ ਉਲਟੀਆਂ ਰਾਹੀਂ ਤੁਰੰਤ ਬਾਹਰ ਆ ਜਾਂਦਾ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ। ਖਨੌਰੀ ਸਰਹੱਦ ‘ਤੇ 111 ਕਿਸਾਨ ਦੁਪਹਿਰ 2 ਵਜੇ ਤੋਂ ਕਾਲੇ ਕੱਪੜੇ ਪਾ ਕੇ ਭੁੱਖ ਹੜਤਾਲ ਸ਼ੁਰੂ ਕਰਨਗੇ। ਫਸਲਾਂ ਅਤੇ ਹੋਰ ਕਿਸਾਨੀ ਮੁੱਦਿਆਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ‘ਤੇ ਰਣਨੀਤੀ ਤਿਆਰ ਕਰਨ ਲਈ ਪੰਜਾਬ ਭਾਜਪਾ ਅੱਜ ਚੰਡੀਗੜ੍ਹ ‘ਚ ਮੀਟਿੰਗ ਕਰੇਗੀ।









