ਦਿੱਲੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ, ਜਾਣੋ ਹੁਣ ਤੱਕ ਕਿੰਨੇ ਉਮੀਦਵਾਰਾਂ ਨੇ ਭਰੇ ਕਾਗਜ਼
ਨਵੀ ਦਿੱਲੀ : ਅੱਜ 17 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ 10 ਫਰਵਰੀ ਤੋਂ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ। ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 18 ਫਰਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 20 ਜਨਵਰੀ ਹੈ।
841 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਵੀਰਵਾਰ ਨੂੰ ਭਾਜਪਾ, ਕਾਂਗਰਸ ਅਤੇ ‘ਆਪ’ ਦੇ ਕਈ ਵੱਡੇ ਚਿਹਰਿਆਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਨਵੀਂ ਦਿੱਲੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ, ਜਿੱਥੇ ਉਹ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦੇਣਗੇ। ਦਿੱਲੀ ਚੋਣਾਂ ਲਈ ਵੀਰਵਾਰ ਨੂੰ 500 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਸ ਨਾਲ 70 ਵਿਧਾਨ ਸਭਾ ਸੀਟਾਂ ਲਈ ਨਾਮਜ਼ਦਗੀ ਦਾਖਲ ਕਰਨ ਵਾਲੇ ਉਮੀਦਵਾਰਾਂ ਦੀ ਕੁੱਲ ਗਿਣਤੀ 841 ਹੋ ਗਈ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੇ ਇਹ ਜਾਣਕਾਰੀ ਦਿੱਤੀ ਹੈ। 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਦੀ ਮਿਤੀ 5 ਫਰਵਰੀ ਹੈ। ਜਦੋਂਕਿ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ। ਚੋਣ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Republic Day Parade: ਦਿੱਲੀ ਦੀਆਂ ਇਹ ਸੜਕਾਂ ਅੱਜ ਤੋਂ ਚਾਰ ਦਿਨਾਂ ਲਈ ਰਹਿਣਗੀਆਂ ਬੰਦ; ਐਡਵਾਈਜ਼ਰੀ ਜਾਰੀ