ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਦਿੱਲੀ ਦੇ ਵਿਦਿਆਰਥੀਆਂ ਲਈ ਆਖੀ ਵੱਡੀ ਗੱਲ
ਨਵੀ ਦਿੱਲੀ : ਰਾਜਧਾਨੀ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਠੀਕ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਚਿੱਠੀ ਲਿਖੀ ਹੈ। ਆਪਣੇ ਪੱਤਰ ‘ਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੈਟਰੋ ‘ਚ ਵਿਦਿਆਰਥੀਆਂ ਨੂੰ 50 ਫੀਸਦੀ ਡਿਸਕਾਊਂਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਦਿੱਲੀ ਮੈਟਰੋ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਦੋਵਾਂ ਦੀ ਹਿੱਸੇਦਾਰੀ ਹੈ। ਅਜਿਹੀ ਸਥਿਤੀ ਵਿੱਚ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਇਸ ਦੇ ਖਰਚੇ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਲਈ ਮੁਫਤ ਬੱਸ ਯਾਤਰਾ ਦੀ ਯੋਜਨਾ ਬਣਾ ਰਹੇ ਹਾਂ।
ਕੇਜਰੀਵਾਲ ਨੇ ਆਪਣੀ ਚਿੱਠੀ ‘ਚ ਲਿਖਿਆ, ‘ਦਿੱਲੀ ਦੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨਾਲ ਜੁੜੇ ਇਕ ਮਹੱਤਵਪੂਰਨ ਮਾਮਲੇ ਵੱਲ ਤੁਹਾਡਾ ਧਿਆਨ ਖਿੱਚਣ ਲਈ ਮੈਂ ਇਹ ਪੱਤਰ ਲਿਖ ਰਿਹਾ ਹਾਂ। ਦਿੱਲੀ ਦੇ ਵਿਦਿਆਰਥੀ ਆਪਣੇ ਸਕੂਲ- ਕਾਲਜ ਤੱਕ ਪਹੁੰਚਣ ਲਈ ਜ਼ਿਆਦਾਤਰ ਮੈਟਰੋ ‘ਤੇ ਨਿਰਭਰ ਕਰਦੇ ਹਨ। ਵਿਦਿਆਰਥੀਆਂ ‘ਤੇ ਵਿੱਤੀ ਬੋਝ ਨੂੰ ਘਟਾਉਣ ਲਈ, ਮੈਂ ਦਿੱਲੀ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50% ਰਿਆਇਤਾਂ ਪ੍ਰਦਾਨ ਕਰਨ ਦਾ ਪ੍ਰਸਤਾਵ ਰੱਖਦਾ ਹਾਂ।”
ਅੱਧੀ ਰਾਤ ਅਚਾਨਕ ਏਮਜ਼ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ, ਮਰੀਜ਼ਾਂ ਅਤੇ ਪਰਿਵਾਰਕ ਮੈਂਬਰਾਂ ਦਾ ਜਾਣਿਆ ਹਾਲ-ਚਾਲ