ਸਾਲ ਪਹਿਲਾਂ ਅਮਰੀਕਾ ਤੋਂ ਪਰਤੇ ਪੰਜਾਬੀ ਨੌਜਵਾਨ ਨੇ ਖ਼ੁਦ ਨੂੰ ਮਾਰ ਲਈ ਗ਼ੋ+ਲੀ || News of Punjab

0
52
A Punjabi youth shot himself after returning from America a year ago

ਸਾਲ ਪਹਿਲਾਂ ਅਮਰੀਕਾ ਤੋਂ ਪਰਤੇ ਪੰਜਾਬੀ ਨੌਜਵਾਨ ਨੇ ਖ਼ੁਦ ਨੂੰ ਮਾਰ ਲਈ ਗ਼ੋ+ਲੀ

ਇੱਕ ਬਹੁਤ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਬੇਟ ਇਲਾਕੇ ਦੇ ਪਿੰਡ ਗੌਂਸਗਡ਼੍ਹ ਦੇ ਰਹਿਣ ਵਾਲੇ ਨੌਜਵਾਨ ਸੁਰਿੰਦਰ ਸਿੰਘ ਛਿੰਦਾ ਨੇ ਸ਼ੁੱਕਰਵਾਰ ਨੂੰ ਆਪਣੀ ਫਾਰਚੂਨਰ ਗੱਡੀ ‘ਚ ਲਾਇਸੈਂਸੀ ਰਿਵਾਲਵਰ ਨਾਲ ਗੋ*ਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਛਿੰਦਾ ਕਰੀਬ 1 ਸਾਲ ਪਹਿਲਾਂ ਵਿਦੇਸ਼ ਅਮਰੀਕਾ ਤੋਂ ਪਰਤਿਆ ਸੀ ਅਤੇ ਹੁਣ ਪਿੰਡ ਵਿਚ ਆਪਣੇ ਪਰਿਵਾਰ ਨਾਲ ਖੇਤੀਬਾੜੀ ਤੇ ਡੇਅਰੀ ਦਾ ਕੰਮ ਕਰਦਾ ਸੀ। ਅੱਜ ਵੀ ਉਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਦੁੱਧ ਡੇਅਰੀ ਵਿਚ ਪਾ ਕੇ ਆਇਆ ਅਤੇ ਉਸ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਲੈ ਕੇ ਚਲਾ ਗਿਆ। ਆਪਣੇ ਪਿੰਡ ਦੇ ਹੀ ਨੇੜੇ ਸੜਕ ’ਤੇ ਉਸਨੇ ਫਾਰਚੂਨਰ ਗੱਡੀ ਵਿਚ ਆਪਣੇ ਆਪ ਨੂੰ ਗੋ+ਲੀ ਮਾਰ ਲਈ ਜਿਸ ਤੋਂ ਬਾਅਦ ਉਸਦੀ ਇਹ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭਿਆ ਵਿਚ ਟਕਰਾ ਕੇ ਖੇਤਾਂ ਵਿਚ ਜਾ ਗਿਰੀ।

ਫਾਰਚੂਨਰ ਗੱਡੀ ਖੰਭੇ ਨਾਲ ਟਕਰਾ ਕੇ ਖੇਤਾਂ ਵਿਚ ਜਾ ਗਿਰੀ

ਮੌਕੇ ’ਤੇ ਖੇਤਾਂ ਵਿਚ ਕੰਮ ਕਰ ਰਹੇ ਇੱਕ ਗਵਾਹ ਨੇ ਦੱਸਿਆ ਕਿ ਜਦੋਂ ਫਾਰਚੂਨਰ ਗੱਡੀ ਖੰਭੇ ਨਾਲ ਟਕਰਾ ਕੇ ਖੇਤਾਂ ਵਿਚ ਜਾ ਗਿਰੀ ਤਾਂ ਉਸ ਵਿਚੋਂ ਧੂੰਆਂ ਨਿਕਲਣ ਲੱਗ ਪਿਆ ਜਿਸ ’ਤੇ ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਇੱਕ ਨੌਜਵਾਨ ਲਹੂ ਲੁਹਾਨ ਡਰਾਇਵਰ ਸੀਟ ’ਤੇ ਪਿਆ ਸੀ। ਚਸ਼ਮਦੀਦ ਜਗਰੂਪ ਸਿੰਘ ਅਨੁਸਾਰ ਉਸਨੇ ਸ਼ੀਸ਼ਾ ਤੋਡ਼ ਕੇ ਜਦੋਂ ਨੌਜਵਾਨ ਬਾਹਰ ਕੱਢਿਆ ਤਾਂ ਉਹ ਉਸਦੀ ਪਹਿਚਾਣ ਸੁਰਿੰਦਰ ਸਿੰਘ ਛਿੰਦਾ ਨਿਕਲਿਆ ਪਰ ਛਾਤੀ ਵਿਚ ਗੋ+ਲੀ ਲੱਗਣ ਕਾਰਨ ਉਸਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਅਨੁਸਾਰ ਸੁਰਿੰਦਰ ਛਿੰਦਾ ਦੇ 2 ਗੋਲੀਆਂ ਲੱਗੀਆਂ ਸਨ ਜਿਸ ਵਿਚੋਂ 1 ਉਸਦੀ ਲੱਤ ਤੇ ਦੂਜੀ ਉਸਦੀ ਛਾਤੀ ਤੋਂ ਆਰਪਾਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : 13 ਸਾਲ ਬਾਅਦ Virat Kohli ਖੇਡਣ ਜਾ ਰਹੇ ਹਨ ਰਣਜੀ ਟ੍ਰਾਫੀ ! Champions Trophy 2025 ਤੋਂ ਪਹਿਲਾਂ ਫਾਰਮ ‘ਚ ਵਾਪਸੀ ‘ਤੇ ਹੈ ਨਜ਼ਰ

ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ

ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਸ਼ਵਨੀ ਗੋਟਿਆਲ, ਡੀਐੱਸਪੀ (ਡੀ) ਸੁਖਪ੍ਰੀਤ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਸੁਖਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ ਪਰ ਫਿਰ ਵੀ ਪੁਲਿਸ ਵਲੋਂ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਫਿਲਹਾਲ ਆਤਮ ਹੱਤਿਆ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਮ੍ਰਿਤਕ ਦੇ ਮੋਬਾਇਲ ਫੋਨ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਵਲੋਂ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਬੱਚਾ ਛੱਡ ਗਿਆ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਸੁਰਿੰਦਰ ਛਿੰਦਾ ਦਾ ਲਾਇਸੈਂਸੀ ਅਸਲਾ ਗੰਨ ਹਾਊਸ ਵਿਚ ਜਮ੍ਹਾ ਸੀ ਜਿਸ ਨੂੰ ਉਹ ਅੱਜ ਹੀ ਲੈ ਕੇ ਆਇਆ ਸੀ। ਗੱਡੀ ਵਿਚ ਨਵੇਂ ਕਾਰਤੂਸ ਵੀ ਪਏ ਸਨ ਤੇ ਪੁਲਿਸ ਅਨੁਸਾਰ ਇਹ ਅੱਜ ਹੀ ਨਵੇਂ ਖਰੀਦੇ ਲੱਗਦੇ ਹਨ ਜਿਸ ਦੀ ਜਾਂਚ ਜਾਰੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here