ਕੇਜਰੀਵਾਲ ਨੇ ਦਿੱਲੀ ਦੇ ਕਿਰਾਏਦਾਰਾਂ ਨੂੰ ਦਿੱਤੇ ਦੋ ਵੱਡੇ ਤੋਹਫੇ, ਕੀਤਾ ਇਹ ਵੱਡਾ ਐਲਾਨ || Delhi News

0
135
Kejriwal gave two big gifts to the tenants of Delhi, made this big announcement

ਕੇਜਰੀਵਾਲ ਨੇ ਦਿੱਲੀ ਦੇ ਕਿਰਾਏਦਾਰਾਂ ਨੂੰ ਦਿੱਤੇ ਦੋ ਵੱਡੇ ਤੋਹਫੇ, ਕੀਤਾ ਇਹ ਵੱਡਾ ਐਲਾਨ

ਦਿੱਲੀ ਵਿੱਚ ਜਲਦ ਹੀ ਚੋਣਾਂ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਲੋਕਾਂ ਦਾ ਧਿਆਨ ਆਪਣੇ ਵੱਲ ਕਰਨ ‘ਤੇ ਲੱਗੀਆਂ ਹੋਈਆਂ ਹਨ | ਹਰ ਪਾਰਟੀ ਵੋਟਰਾਂ ਲਈ ਵੱਡੇ-ਵੱਡੇ ਐਲਾਨ ਕਰ ਰਹੀ ਹੈ। ਇਸੇ ਦੇ ਚੱਲਦਿਆਂ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਿੱਲੀ ਦੇ ਸਾਰੇ ਕਿਰਾਏਦਾਰਾਂ ਲਈ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕਿਰਾਏਦਾਰਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਦਾ ਲਾਭ ਨਹੀਂ ਮਿਲ ਰਿਹਾ, ਉਨ੍ਹਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਦਾ ਲਾਭ ਮਿਲਣਾ ਚਾਹੀਦਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਹਾਂ, ਲੋਕ ਕਹਿੰਦੇ ਹਨ ਕਿ ਸਾਨੂੰ ਹੋਰ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਕੋਲਕਾਤਾ ਦੇ ਆਰਜੀ ਕਾਰ ਜਬਰ ਜਨਾਹ ਮਾਮਲੇ ‘ਚ ਅੱਜ ਕੋਰਟ ‘ਚ ਹੋਵੇਗੀ ਸੁਣਵਾਈ

ਕਿਰਾਏਦਾਰਾਂ ਦੀ ਸ਼ਿਕਾਇਤ

ਪਰ ਸਾਨੂੰ ਮੁਫਤ ਬਿਜਲੀ ਅਤੇ ਮੁਫਤ ਪਾਣੀ ਦਾ ਲਾਭ ਨਹੀਂ ਮਿਲ ਰਿਹਾ, ਇਹ ਕਿਰਾਏਦਾਰਾਂ ਦੀ ਸ਼ਿਕਾਇਤ ਹੈ। ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਅਸੀਂ ਅਜਿਹੀ ਯੋਜਨਾ ਲੈ ਕੇ ਆਵਾਂਗੇ, ਜਿਸ ‘ਚ ਕਿਰਾਏਦਾਰਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਮਿਲ ਸਕੇਗਾ, ਇਹ ਸਾਡੀ ਗਰੰਟੀ ਹੈ।

 

 

 

 

 

 

 

 

 

 

 

 

 

LEAVE A REPLY

Please enter your comment!
Please enter your name here