ਦਿੱਲੀ-ਸੰਗਰੂਰ ਹਾਈਵੇ ‘ਤੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ, ਤਿੰਨ ਗੰਭੀਰ ਜ਼ਖਮੀ
ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ‘ਤੇ ਪਿੰਡ ਦੁਗਾਲ ਕਲਾਂ ਨੇੜੇ ਦੇਰ ਰਾਤ ਇੱਕ ਹਾਦਸਾ ਵਾਪਰ ਗਿਆ ਜਿੱਥੇ ਕਿ ਇੱਕ ਵਰਨਾ ਕਾਰ ਡਿਵੈਡਰ ਨਾਲ ਟਕਰਾ ਕੇ ਪਲਟ ਗਈ ਜਿਸ ਵਿੱਚ ਸਵਾਰ 2 ਨੌਜਵਾਨਾਂ ਦੀ ਮੌਤ ਅਤੇ 3 ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਹਨ। ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ ਨੇ ਪਹੁੰਚ ਕੇ ਕਾਰ ਸਵਾਰਾਂ ਦੀ ਮਦਦ ਕੀਤੀ। ਇਸੇ ਦੌਰਾਨ ਪੁਲੀਸ ਪਾਰਟੀ ਨੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਨੇ ਦਿੱਲੀ ਦੇ ਕਿਰਾਏਦਾਰਾਂ ਨੂੰ ਦਿੱਤੇ ਦੋ ਵੱਡੇ ਤੋਹਫੇ, ਕੀਤਾ ਇਹ ਵੱਡਾ ਐਲਾਨ
ਕਾਰ ਇੱਕ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਰਾਤ ਡੇਢ ਵਜੇ ਕਾਰ ਸਵਾਰ ਪੰਜ ਨੌਜਵਾਨ ਦਿੜ੍ਹਬਾ ਨੇੜਲੇ ਇੱਕ ਪੈਲਸ ਵਿੱਚੋਂ ਵਿਆਹ ਸਮਾਗਮ ਤੋਂ ਆ ਰਹੇ ਸਨ ਜਿਉਂ ਹੀ ਉਨ੍ਹਾਂ ਦੀ ਕਾਰ ਪਿੰਡ ਦੁਗਾਲ ਕੋਲ ਪਹੁੰਚੀ ਤੇ ਬੇਕਾਬੂ ਹੋਈ ਕਾਰ ਇੱਕ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਕਾਰ ‘ਚ ਸਵਾਰ ਅੰਸੁਲ ਗਰਗ (23) ਅਤੁਲ (27) ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਹਿਮਾਂਸ਼ੂ ਗਰਗ ਅਤੇ ਸਾਹਿਲ ਸਮੇਤ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਹਰਿਆਣਾ ਦੇ ਸ਼ਹਿਰ ਜਾਖਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।