ਅਮਰੀਕਾ ‘ਚ ਡੋਨਾਲਡ ਟਰੰਪ ਦਾ ਸਹੁੰ ਚੁੱਕ ਸਮਾਗਮ ਅੱਜ, ਕਈ ਦੇਸ਼ਾਂ ਦੇ ਨੇਤਾ ਹੋਣਗੇ ਸ਼ਾਮਲ
ਅਮਰੀਕਾ ‘ਚ ਇਕ ਵਾਰ ਫਿਰ ਟਰੰਪ ਯੁਗ ਸ਼ੁਰੂ ਹੋਣ ‘ਚ ਕੁਝ ਹੀ ਘੰਟੇ ਬਾਕੀ ਰਹਿ ਗਏ ਹਨ। ਡੋਨਾਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਮੇਕ ਅਮਰੀਕਾ ਗ੍ਰੇਟ ਅਗੇਨ (ਮੈਗਾ ਰੈਲੀ) ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਨੇ ਆਪਣੀ ਜਿੱਤ ਨੂੰ ਅਮਰੀਕੀ ਇਤਿਹਾਸ ਦੇ ਸਭ ਤੋਂ ਵੱਡੇ ਸਿਆਸੀ ਅੰਦੋਲਨ ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਸ਼ਾਨਦਾਰ ਜਿੱਤ ਦੱਸਿਆ। ਅਮਰੀਕਾ ‘ਚ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਅਹੁਦੇ ਦੇ ਸਹੁੰ ਚੁੱਕ ਸਮਾਗਮ ‘ਚ ਦੁਨੀਆ ਦੇ ਕਈ ਦੇਸ਼ਾਂ ਦੇ ਨੇਤਾ ਸ਼ਾਮਲ ਹੋਣ ਜਾ ਰਹੇ ਹਨ।
ਸਵੇਰ 10:30 ਵਜੇ ਅਹੁਦੇ ਦੀ ਚੁੱਕਣਗੇ ਸਹੁੰ
ਅੱਜ 20 ਜਨਵਰੀ 2025 ਨੂੰ ਡੋਨਾਲਡ ਟਰੰਪ ਭਾਰਤੀ ਸਮੇਂ ਅਨੁਸਾਰ 10:30 ਵਜੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਇਤਿਹਾਸਕ ਮੌਕੇ ‘ਤੇ ਅਮਰੀਕਾ ‘ਚ ਨਵੇਂ ਪ੍ਰਸ਼ਾਸਨ ਦੀ ਸ਼ੁਰੂਆਤ ਹੋ ਰਹੀ ਹੈ ਅਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਟਰੰਪ ਅਹੁਦਾ ਸੰਭਾਲਦੇ ਹੀ ਆਪਣੇ ਉਦਘਾਟਨੀ ਭਾਸ਼ਣ ‘ਚ ਕੀ ਬੋਲਣਗੇ।
ਐਸ ਜੈਸ਼ੰਕਰ ਪੁੱਜੇ ਅਮਰੀਕਾ
ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਅਰਜਨਟੀਨਾ ਦੇ ਰਾਸ਼ਟਰਪਤੀ ਜੇਵੀਅਰ ਮਿਲੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਸਮੇਤ ਕਈ ਦੇਸ਼ਾਂ ਦੇ ਨੇਤਾਵਾਂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ। ਸ਼ੀ ਆਪਣੇ ਪ੍ਰਤੀਨਿਧੀ ਵਜੋਂ ਉਪ ਰਾਸ਼ਟਰਪਤੀ ਨੂੰ ਭੇਜ ਰਹੇ ਹਨ। ਭਾਰਤ ਤੋਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਮਰੀਕਾ ਪਹੁੰਚ ਗਏ ਹਨ।
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ









