ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਆਗੂ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ, ਦਿੱਲੀ ਕੂਚ ਕਰਨ ਵਾਲਿਆਂ ਦੇ ਨਾਮ ਕਰਨਗੇ ਜਾਰੀ

0
27

ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਆਗੂ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ, ਦਿੱਲੀ ਕੂਚ ਕਰਨ ਵਾਲਿਆਂ ਦੇ ਨਾਮ ਕਰਨਗੇ ਜਾਰੀ

ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਜਥਾ ਭਲਕੇ ਦਿੱਲੀ ਕੂਚ ਕਰੇਗਾ। ਅੱਜ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਵੱਲੋਂ ਕੱਲ੍ਹ ਦਿੱਲੀ ਕੂਚ ਕੀਤਾ ਜਾਵੇਗਾ। ਉਹ ਅੱਜ ਪ੍ਰੈਸ ਕਾਨਫਰੰਸ ਕਰਕੇ ਦਿੱਲੀ ਵੱਲ ਮਾਰਚ ਕਰਨ ਵਾਲਿਆਂ ਦੇ ਨਾਂ ਜਾਰੀ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਵੰਡ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

26 ਜਨਵਰੀ ਨੂੰ ਦੇਸ਼ ਭਰ ‘ਚ ਟਰੈਕਟਰ ਮਾਰਚ

ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੱਜ (20 ਜਨਵਰੀ) ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਗਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਵਿੱਚ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਕੇਂਦਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ, ਐਸਕੇਐਮ ਨੇ ਕਿਹਾ ਕਿ ਘੇਰਾਓ ਕਰਨ ਦੀ ਬਜਾਏ ਸਾਰੇ ਕਿਸਾਨਾਂ ਨੂੰ ਈ-ਮੇਲ ਰਾਹੀਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਭੇਜਣੇ ਜਾਣਗੇ। 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।

ਲੁਧਿਆਣਾ ਨੂੰ ਅੱਜ ਮਿਲੇਗਾ ਨਵਾਂ ਮੇਅਰ, ਚਰਚਾ ‘ਚ ਹਨ ਇਹ ਨਾਮ

 

LEAVE A REPLY

Please enter your comment!
Please enter your name here