ਕੋਲਕਾਤਾ ਰੇਪ-ਮਾਰਡਰ ਕੇਸ: ਸੰਜੇ ਰਾਏ ਨੂੰ ਸੁਣਾਈ ਸਜ਼ਾ || Today News

0
13

ਕੋਲਕਾਤਾ ਰੇਪ-ਮਾਰਡਰ ਕੇਸ: ਸੰਜੇ ਰਾਏ ਨੂੰ ਸੁਣਾਈ ਸਜ਼ਾ

ਕੋਲਕਾਤਾ ਦੇ ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇਕ ਮਹਿਲਾ ਸਿਖਿਆਰਥੀ ਡਾਕਟਰ ਦੇ ਕਤਲ ਅਤੇ ਜਬਰ-ਜ਼ਿਨਾਹ ਦੇ ਦੋਸ਼ੀ ਪਾਏ ਗਏ ਸੰਜੇ ਰਾਏ ਨੂੰ ਕੋਲਕਾਤਾ ਦੀ ਵਿਸ਼ੇਸ਼ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੰਜੇ ਨੂੰ ਮਰਦੇ ਦਮ ਤੱਕ ਉਮਰ ਕੈਦ ਦਿੱਤੀ ਗਈ ਹੈ।

ਜਗਦੀਸ਼ ਸਿੰਘ ਝੀਂਡਾ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ || Latest News

ਮਹਿਲਾ ਸਿਖਿਆਰਥੀ ਡਾਕਟਰ ਦੀ ਲਾਸ਼ ਅਗਸਤ 2024 ਨੂੰ ਕੋਲਕਾਤਾ ਦੇ ਹਸਪਤਾਲ ਕੰਪਲੈਕਸ ਵਿਚ ਮਿਲੀ ਸੀ। ਵਿਸ਼ੇਸ਼ ਅਦਾਲਤ ਦੇ ਜੱਜ ਅਨਿਰਬਾਨ ਦਾਸ ਨੇ 18 ਜਨਵਰੀ ਨੂੰ ਸੰਜੇ ਨੂੰ ਦੋਸ਼ੀ ਕਰਾਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਵਿਸ਼ੇਸ਼ ਅਦਾਲਤ ਦੀ ਕਾਰਵਾਈ ਸੋਮਵਾਰ ਦੁਪਹਿਰ ਸ਼ੁਰੂ ਹੋਈ। ਜੱਜ ਨੇ ਦੋਸ਼ੀ ਸੰਜੇ ਰਾਏ ਅਤੇ ਪੀੜਤ ਦੇ ਮਾਤਾ-ਪਿਤਾ ਨੂੰ ਕੇਸ ‘ਤੇ ਆਪਣਾ ਅੰਤਿਮ ਬਿਆਨ ਦੇਣ ਦੀ ਇਜਾਜ਼ਤ ਦਿੱਤੀ। ਇਸ ਤੋਂ ਬਾਅਦ ਵਿਸ਼ੇਸ਼ ਅਦਾਲਤ ਦੇ ਜੱਜ ਇਸ ਮਾਮਲੇ ‘ਚ ਦੋਸ਼ੀ ਸੰਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜੱਜ ਨੇ ਕਿਹਾ ਕਿ ਸੰਜੇ ਮਰਦੇ ਦਮ ਤੱਕ ਜੇਲ੍ਹ ਵਿਚ ਰਹੇਗਾ।

ਸੰਜੇ ਨੂੰ 10 ਅਗਸਤ, 2024 ਨੂੰ ਆਰ.ਜੀ. ਕਰ ਹਸਪਤਾਲ ਦੇ ਸੈਮੀਨਾਰ ਰੂਮ ‘ਚ 31 ਸਾਲਾ ਡਾਕਟਰ ਦੀ ਲਾਸ਼ ਮਿਲਣ ਤੋਂ ਇਕ ਦਿਨ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਜੱਜ ਨੇ ਦੋਸ਼ੀ ਨੂੰ ਭਾਰਤੀ ਨਿਆਂਇਕ ਸੰਹਿਤਾ (BNS) ਦੀ ਧਾਰਾ 64, 66 ਅਤੇ 103 (1) ਦੇ ਤਹਿਤ ਦੋਸ਼ੀ ਠਹਿਰਾਇਆ ਹੈ। BNS ਦੀ ਧਾਰਾ 103(1) (ਕਤਲ) ਦੇ ਤਹਿਤ ਦੋਸ਼ੀ ਲਈ ਮੌਤ ਦੀ ਸਜ਼ਾ ਜਾਂ ਉਮਰ ਕੈਦ ਦੀ ਵਿਵਸਥਾ ਹੈ। ਕੋਲਕਾਤਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਕੋਲਕਾਤਾ ਪੁਲਸ ਤੋਂ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪ ਦਿੱਤੀ ਸੀ।

ਪਿਛਲੇ ਸਾਲ 9 ਅਗਸਤ ਨੂੰ ਮਿਲੀ ਸੀ ਮਹਿਲਾ ਡਾਕਟਰ ਦੀ ਲਾਸ਼

ਦੱਸ ਦੇਈਏ ਕਿ ਪਿਛਲੇ ਸਾਲ 9 ਅਗਸਤ ਨੂੰ ਸਵੇਰੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ‘ਚੋਂ ਇਕ ਸਿਖਿਆਰਥੀ ਮਹਿਲਾ ਡਾਕਟਰ ਦੀ ਲਾਸ਼ ਬਰਾਮਦ ਹੋਈ ਸੀ। ਮਾਮਲੇ ਦੀ ਸ਼ੁਰੂਆਤੀ ਜਾਂਚ ਕੋਲਕਾਤਾ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਕੀਤੀ ਸੀ, ਜਿਸ ਨੇ ਰਾਏ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ CBI ਨੇ ਅਪਰਾਧ ਦੀ ਤਾਰੀਖ਼ ਤੋਂ ਪੰਜ ਦਿਨ ਬਾਅਦ ਜਾਂਚ ਸ਼ੁਰੂ ਕੀਤੀ ਅਤੇ ਬਾਅਦ ਵਿਚ ਸਿਟੀ ਪੁਲਸ ਵਲੋਂ ਜਾਂਚ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ।

LEAVE A REPLY

Please enter your comment!
Please enter your name here