ਹਰਿਆਣਾ ‘ਚ 10ਵੀਂ-12ਵੀਂ ਬੋਰਡ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ ਦੀ ਬਦਲੀ ਡੇਟਸ਼ੀਟ
ਹਰਿਆਣਾ ਸਕੂਲ ਸਿੱਖਿਆ ਬੋਰਡ (HBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ‘ਚ ਬਦਲਾਅ ਕੀਤਾ ਹੈ। ਦੋਵਾਂ ਜਮਾਤਾਂ ਦੀਆਂ 4-4 ਪ੍ਰੀਖਿਆਵਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। 10ਵੀਂ ਜਮਾਤ ਦੇ ਹਿੰਦੀ, ਸਮਾਜਿਕ ਵਿਗਿਆਨ, ਗਣਿਤ ਅਤੇ ਵਾਧੂ ਵਿਸ਼ਿਆਂ ਦੀ ਪ੍ਰੀਖਿਆ ਦੀ ਮਿਤੀ ਬਦਲ ਦਿੱਤੀ ਗਈ ਹੈ।
ਰਿਸ਼ਭ ਪੰਤ ਬਣੇ ਲਖਨਊ ਸੁਪਰ ਜਾਇੰਟਸ ਦਾ ਕਪਤਾਨ
ਇਸੇ ਤਰ੍ਹਾਂ 12ਵੀਂ ਜਮਾਤ ਦੇ ਕੈਮਿਸਟਰੀ, ਅਕਾਊਂਟੈਂਸੀ, ਲੋਕ ਪ੍ਰਸ਼ਾਸਨ, ਰਾਜਨੀਤੀ ਸ਼ਾਸਤਰ, ਗਣਿਤ ਅਤੇ ਸਮਾਜ ਸ਼ਾਸਤਰ ਦੀਆਂ ਪ੍ਰੀਖਿਆਵਾਂ ਦੀ ਮਿਤੀ ਬਦਲ ਦਿੱਤੀ ਗਈ ਹੈ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਫਰਵਰੀ ਤੋਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 28 ਫਰਵਰੀ ਤੋਂ ਸ਼ੁਰੂ ਹੋਣਗੀਆਂ।