ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਫੌਜ ਦੀ ਭਰਤੀ ਹੋਈ ਮੁਲਤਵੀ, 6 ਅਗਸਤ ਤੋਂ ਹੋਣੀ ਸੀ ਸ਼ੁਰੂ

0
59

ਪਟਿਆਲਾ : ਫ਼ੌਜ ‘ਚ ਹੋਣ ਵਾਲੀ ਭਰਤੀ ਨੂੰ ਕੁੱਝ ਸਮੇਂ ਲਈ ਟਾਲ ਦਿੱਤਾ ਗਿਆ ਹੈ। ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 6 ਅਗਸਤ ਤੋਂ ਕਰਵਾਈ ਜਾਣ ਵਾਲੀ ਭਰਤੀ ਰੈਲੀ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪਟਿਆਲਾ ਮਿਲਟਰੀ ਸਟੇਸ਼ਨ ਦੇ ਮੈਦਾਨ ’ਚ 6 ਤੋਂ 20 ਅਗਸਤ ਤੱਕ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਦਾ ਫਿਜ਼ੀਕਲ ਟੈਸਟ ਲਿਆ ਜਾਣਾ ਸੀ, ਜੋ ਮੁਲਤਵੀ ਕਰ ਦਿੱਤਾ ਗਿਆ ਹੈ।

ਭਰਤੀ ਡਾਇਰੈਕਟਰ ਨੇ ਦੱਸਿਆ ਕਿ ਇਸ ਭਰਤੀ ਸੰਬੰਧੀ ਆਨਲਾਈਨ ਰਜਿਸਟਰੇਸ਼ਨ 20 ਜੁਲਾਈ ਤੱਕ ਕੀਤੀ ਗਈ ਸੀ ਤੇ ਫਿਜ਼ੀਕਲ ਟੈਸਟ 6 ਅਗਸਤ ਤੋਂ ਲੈਣ ਨਿਸ਼ਚਿਤ ਕੀਤਾ ਗਿਆ ਸੀ ਪਰ ਹੁਣ ਇਸ ‘ਚ ਕੁੱਝ ਸਮੇਂ ਲਈ ਵਾਧਾ ਕੀਤਾ ਗਿਆ ਹੈ। ਹੁਣ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 23 ਜੁਲਾਈ ਨੂੰ ਭਾਰਤੀ ਫ਼ੌਜ ‘ਚ ਵੱਖ-ਵੱਖ ਵਰਗਾਂ ‘ਚ ਭਰਤੀ ਲਈ ਸਰੀਰਕ ਟੈਸਟਾਂ ‘ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤਕ ਮੁਲਤਵੀ ਕਰਨ ਸੰਬੰਧੀ ਹੁਕਮ ਜਾਰੀ ਕੀਤਾ ਗਿਆ ਸੀ।

LEAVE A REPLY

Please enter your comment!
Please enter your name here