Delhi CM ਆਤਿਸ਼ੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਅਧਿਕਾਰੀਆਂ ਦੇ ਤਬਾਦਲੇ ਦੀ ਕੀਤੀ ਮੰਗ!
ਨਵੀ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇੱਕ ਵਾਰ ਫਿਰ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ‘ਆਪ’ ਵਲੰਟੀਅਰਾਂ ਨਾਲ ਮਾਰਕੁੱਟ ਲੈ ਕੇ ਉਨ੍ਹਾਂ ਨੇ ਪੱਤਰ ਲਿਖਿਆ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਦੇ ਕੁਝ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ “ਪੁਲੀਸ ਭਾਜਪਾ ਆਗੂ ਰਮੇਸ਼ ਬਿਧੂੜੀ ਅਤੇ ਉਸ ਦੇ ਭਤੀਜੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨਾਲ ਹੀ, ਪੁਲਿਸ ‘ਆਪ’ ਵਰਕਰਾਂ ਨੂੰ ਝੂਠੇ ਬਿਆਨਾਂ ‘ਤੇ ਦਸਤਖਤ ਕਰਵਾ ਰਹੀ ਹੈ।”
ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਦੀ ਕੀਤੀ ਮੰਗ
ਸੀਐਮ ਆਤਿਸ਼ੀ ਨੇ ਚੋਣ ਕਮਿਸ਼ਨ ਤੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੀ ਮੰਗ ਕੀਤੀ ਹੈ। ਸੀਐਮ ਆਤਿਸ਼ੀ ਦੇ ਅਨੁਸਾਰ, ਪੁਲਿਸ ਨੇ ‘ਆਪ’ ਵਰਕਰਾਂ ਤੋਂ ਜ਼ਬਰਦਸਤੀ ਦਸਤਖਤ ਲਏ ਹਨ, ਜੋ ਸਪੱਸ਼ਟ ਤੌਰ ‘ਤੇ ਇੱਕ ਗਲਤ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ।
ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਨੇ ਸਕੂਲ ਬੱਸ ਨੂੰ ਮਾਰੀ ਟੱਕਰ, ਹਾਦਸੇ ‘ਚ ਤਿੰਨ ਜ਼ਖਮੀ