ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 13 ਜ਼ਿਲ੍ਹਿਆਂ ‘ਚ ਕੋਲਡ ਵੇਵ ਅਲਰਟ, ਇਸ ਦਿਨ ਪਵੇਗਾ ਮੀਂਹ
ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ ਪੰਜਾਬ ਚ ਇਕ ਵਾਰ ਫਿਰ ਠੰਡ ਵਧਣੀ ਸ਼ੁਰੂ ਹੋ ਗਈ ਹੈ ਅੱਜ ਵੀ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਸੀਤ ਲਹਿਰ ਦੀ ਚਿਤਾਵਨੀ
ਮੌਸਮ ਕੇਂਦਰ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਵੇਰੇ ਸ਼ੀਤ ਲਹਿਰ ਦਾ ਪ੍ਰਭਾਵ ਜ਼ਿਆਦਾ ਰਹੇਗਾ। ਦਿਨ ਭਰ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਦੇ ਆਸਪਾਸ ਪਹੁੰਚ ਸਕਦਾ ਹੈ।
ਪੰਜਾਬ ਚ ਮੀਂਹ
ਇਸ ਤੋਂ ਇਲਾਵਾ ਇੱਕ ਹਫ਼ਤੇ ਵਿੱਚ ਦੋ ਪੱਛਮੀ ਗੜਬੜੀਆ ਸਰਗਰਮ ਹੋ ਰਹੀਆ ਹਨ। ਜਿਸ ਤੋਂ ਬਾਅਦ ਸੂਬੇ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ।