ਡਾ.ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਮਾਮਲਾ: ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ’ਚ ਬੰਦ ਦੀ ਕਾਲ
ਅੰਮ੍ਰਿਤਸਰ ਵਿੱਚ ਬੀਤੇ ਦਿਨ ਗਣਤੰਤਰ ਦਿਵਸ ਮੌਕੇ ਇੱਕ ਨੌਜਵਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਲੋਕਾਂ ਨੇ ਤੁਰੰਤ ਉਸ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ, ਪੁਲੀਸ ਨੇ ਮੌਕੇ ’ਤੇ ਹੀ ਨੌਜਵਾਨ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮੁਲਜ਼ਮ ਦੀ ਪਛਾਣ ਪ੍ਰਕਾਸ਼ ਵਾਸੀ ਧਰਮਕੋਟ ਵਜੋਂ ਹੋਈ ਹੈ।
ਮਾਮਲੇ ਦੀ ਬਾਰੀਕੀ ਨਾਲ ਜਾਂਚ
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਬੁੱਤ ਤੇ ਹਾਰ ਪਾਉਣ ਲਈ ਲਗਾਈ ਗਈ ਪੌੜੀ ‘ਤੇ ਚੜ੍ਹ ਗਿਆ। ਉਸ ਨੇ ਮੂਰਤੀ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਇਸ ਤੋਂ ਇਲਾਵਾ ਉਸ ਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਬਾਰੇ ਸੂਚਨਾ ਮਿਲਦੇ ਹੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਅਤੇ ਵਿਧਾਇਕ ਜੀਵਨਜੋਤ ਕੌਰ ਮੌਕੇ ‘ਤੇ ਪੁੱਜੇ | ਕੈਬਿਨੇਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਦੱਸ ਦਈਏ ਕਿ ਉਕਤ ਘਟਨਾ ਕਾਰਨ ਅੱਜ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਕਾਰਨ ਸਮੁੱਚੇ ਦਲਿਤ ਭਾਈਚਾਰੇ ਵਿੱਚ ਰੋਸ ਹੈ।
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 13 ਜ਼ਿਲ੍ਹਿਆਂ ‘ਚ ਕੋਲਡ ਵੇਵ ਅਲਰਟ, ਇਸ ਦਿਨ ਪਵੇਗਾ ਮੀਂਹ