ਕਿਸਾਨਾਂ ਲਈ ਖੁਸ਼ਖਬਰੀ! ਸਰਕਾਰ ਇਸ ਦਿਨ ਜਾਰੀ ਕਰੇਗੀ 19ਵੀਂ ਕਿਸ਼ਤ || PM Kisan Nidhi Yojana
ਨਵੀ ਦਿੱਲੀ : ਕਿਸਾਨਾਂ ਲਈ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਕਈ ਵੱਖ-ਵੱਖ ਯੋਜਨਾਵਾਂ ਚਲਾ ਰਹੀਆਂ ਹਨ। ਜਿਥੇ ਕਿ ਇਹਨਾਂ ਵਿੱਚੋਂ ਬਹੁਤ ਸਾਰੀਆਂ ਸਕੀਮਾਂ ਵਿੱਚ ਸਬਸਿਡੀ ਜਾਂ ਕਰਜ਼ਾ ਦੇਣ ਵਰਗੀਆਂ ਵਿਵਸਥਾਵਾਂ ਹਨ, ਉੱਥੇ ਬਹੁਤ ਸਾਰੀਆਂ ਸਕੀਮਾਂ ਅਜਿਹੀਆਂ ਵੀ ਹਨ ਜਿਨ੍ਹਾਂ ਵਿੱਚ ਵਿੱਤੀ ਲਾਭ ਦਿੱਤੇ ਜਾਂਦੇ ਹਨ।PM ਕਿਸਾਨ ਨਿਧਿ ਯੋਜਨਾ ਦੀ 19ਵੀਂ ਕਿਸ਼ਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਯੋਗ ਕਿਸਾਨਾਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। ਹੁਣ ਤੱਕ ਕਿਸਾਨਾਂ ਨੂੰ ਕੁੱਲ 18 ਕਿਸ਼ਤਾਂ ਦਾ ਲਾਭ ਮਿਲ ਚੁੱਕਾ ਹੈ ਅਤੇ ਜਲਦ ਹੀ ਕਿਸਾਨਾਂ ਨੂੰ 19ਵੀਂ ਕਿਸ਼ਤ ਦਾ ਲਾਭ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਯੋਗ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦਿੱਤੇ ਜਾਂਦੇ ਹਨ ਅਤੇ ਇਹ ਰਕਮ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਦਰਅਸਲ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 19ਵੀਂ ਕਿਸ਼ਤ ਬਾਰੇ ਜਾਣਕਾਰੀ ਦਿੱਤੀ ਹੈ। ਇਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਕਿਸਾਨਾਂ ਨੂੰ 19ਵੀਂ ਕਿਸ਼ਤ ਦਾ ਲਾਭ 24 ਫਰਵਰੀ ਮਿਲ ਸਕਦਾ ਹੈ। ਪਟਨਾ ‘ਚ ਸ਼ਿਵਰਾਜ ਸਿੰਘ ਨੇ ਕਿਹਾ, ”ਮੈਂ ਖੇਤੀਬਾੜੀ ਮੰਤਰੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੂੰ ਵਧਾਈ ਦਿੰਦਾ ਹਾਂ। ਇੱਥੇ ਖੇਤੀਬਾੜੀ ਅਤੇ ਕਿਸਾਨਾਂ ਲਈ ਬਹੁਤ ਵਧੀਆ ਕੰਮ ਹੋ ਰਿਹਾ ਹੈ।
ਪੋਰਟਲ ‘ਤੇ ਅਜੇ ਨਹੀਂ ਆਈ ਤਾਰੀਖ
ਜਿੱਥੇ ਇੱਕ ਪਾਸੇ ਸ਼ਿਵਰਾਜ ਸਿੰਘ ਨੇ ਦੱਸਿਆ ਹੈ ਕਿ ਬਿਹਾਰ ਤੋਂ 24 ਫਰਵਰੀ ਨੂੰ 19ਵੀਂ ਕਿਸ਼ਤ ਜਾਰੀ ਕੀਤੀ ਜਾਵੇਗੀ, ਉੱਥੇ ਹੀ ਦੂਜੇ ਪਾਸੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਅਧਿਕਾਰਤ ਪੋਰਟਲ pmkisan.gov.in ‘ਤੇ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
Bank Holiday: ਫਰਵਰੀ ਮਹੀਨੇ ਰਹੇਗੀ ਛੁੱਟੀਆਂ ਦੀ ਭਰਮਾਰ; 14 ਦਿਨ ਬੰਦ ਰਹਿਣਗੇ ਬੈਂਕ, List ਹੋਈ ਜਾਰੀ