ਪੁਲਿਸ ਨੇ 10 ਚੋਰੀ ਦੇ ਵਾਹਨਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤੇ ਮਾੜੇ ਅੰਸਰਾਂ ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆ ਦੇ ਖਿਲਾਫ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਥਾਨਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੋਰੀ ਦੇ ਮੋਟਰਸਾਇਕਲ ਸਮੇਤ ਕਾਬੂ ਕੀਤਾ। ਜਦੋਂ ਉਸ ਕੋਲੋ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਓਸਦਾ ਇੱਕ ਹੋਰ ਸਾਥੀ ਹੈ ਜਿਸ ਨੂੰ ਇਹ ਚੋਰੀ ਦੀਆਂ ਮੋਟਰਸਾਈਕਲ ਵੇਚਦਾ ਸੀ। ਹੁਣ ਮੈਂ ਕਿਹਾ ਕਿ ਉਸ ਦਾ ਨਾਂ ਗੁਰਿੰਦਰ ਸਿੰਘ ਹੈ ਇਹਨਾਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ ਹੈ।
Paytm ਪੇਮੈਂਟ ਸਰਵਿਸ ਦੇ ਸੀਈਓ ਨਕੁਲ ਜੈਨ ਨੇ ਦਿੱਤਾ ਅਸਤੀਫਾ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏਸੀਪੀ ਨੌਰਥ ਅਰਵਿੰਦ ਮੀਨਾ ਨੇ ਦੱਸਿਆ ਕਿ ਸਾਡੀ ਪੁਲਿਸ ਟੀਮ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। 10 ਚੋਰੀ ਦੇ ਵੀਹਕਲਾਂ ਦੇ ਨਾਲ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ 07 ਮੋਟਰਸਾਇਕਲ 03 ਐਕਟਿਵਾ ਹਨ ਜੌ ਇਨ੍ਹਾਂ ਕੋਲੋਂ ਬ੍ਰਾਮਦ ਹੋਈਆਂ ਹਨ। ਉਣਾ ਕਿਹਾ ਇਨ੍ਹਾਂ ਦੋਵਾਂ ਦੇ ਖਿਲਾਫ਼ ਪਹਿਲਾ ਵੀ ਵੱਖ ਵੱਖ ਥਾਣਿਆਂ ਦੇ ਵਿੱਚ ਮਾਮਲੇ ਦਰਜ ਹਨ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕਰ ਹੋਰ ਵੀ ਰਿਕਵਰੀ ਕੀਤੀ ਜਾਵੇਗੀ।









