ਕੁੰਭ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ, ਸੂਬਾ ਸਰਕਾਰ ਨਾਲ ਗੱਲਬਾਤ ਕਰ ਸਥਿਤੀ ਦਾ ਲਿਆ ਜ਼ਾਇਜਾ
ਨਵੀ ਦਿੱਲੀ, 29 ਜਨਵਰੀ : ਮਹਾਂ ਕੁੰਭ ਮੇਲੇ ਵਿੱਚ ਭਗਦੜ ਮਚਣ ਕਾਰਨ ਕਈ ਸ਼ਰਧਾਲੂ ਜ਼ਖ਼ਮੀ ਹੋ ਗਏ ਅਤੇ ਕਈਆਂ ਦੀ ਜਾਨ ਚਲੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੁਖਦ ਘਟਨਾ ‘ਤੇ ਦੁੱਖ ਜਤਾਇਆ ਹੈ ਅਤੇ ਉਹ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ‘ਚ ਹਨ।
ਮੋਦੀ ਨੇ ਜਤਾਇਆ ਦੁੱਖ
ਮਹਾਕੁੰਭ ‘ਚ ਮਚੀ ਭਗਦੜ ‘ਤੇ ਪੀਐਮ ਮੋਦੀ ਨੇ ਕਿਹਾ, “ਪ੍ਰਯਾਗਰਾਜ ਮਹਾਕੁੰਭ ‘ਚ ਵਾਪਰਿਆ ਹਾਦਸਾ ਬਹੁਤ ਦੁਖਦਾਈ ਹੈ। ਇਸ ‘ਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਸ਼ਰਧਾਲੂਆਂ ਪ੍ਰਤੀ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਕਰਨ ‘ਚ ਲੱਗਾ ਹੋਇਆ ਹੈ। ਮੈਂ ਇਸ ਸਬੰਧ ਵਿੱਚ ਮੁੱਖ ਮੰਤਰੀ ਯੋਗੀ ਜੀ ਨਾਲ ਗੱਲ ਕੀਤੀ ਹੈ ਅਤੇ ਮੈਂ ਲਗਾਤਾਰ ਰਾਜ ਸਰਕਾਰ ਦੇ ਸੰਪਰਕ ਵਿੱਚ ਹਾਂ।”
CM ਯੋਗੀ ਦੀ ਅਪੀਲ
ਦੱਸ ਦਈਏ ਕਿ ਮੁੱਖ ਮੰਤਰੀ ਯੋਗੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ, ‘ਪ੍ਰਧਾਨ ਮੰਤਰੀ ਚਾਰ ਵਾਰ ਸਥਿਤੀ ਦਾ ਜਾਇਜ਼ਾ ਲੈ ਚੁੱਕੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਆਨੰਦੀਬੇਨ ਪਟੇਲ ਵੀ ਸਥਿਤੀ ਦੀ ਲਗਾਤਾਰ ਰਿਪੋਰਟ ਲੈ ਰਹੇ ਹਨ। ਅਸੀਂ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾ ਰਹੇ ਹਾਂ। ਪ੍ਰਯਾਗਰਾਜ ‘ਚ ਸਥਿਤੀ ਕਾਬੂ ‘ਚ ਹੈ ਪਰ ਭੀੜ ਅਜੇ ਵੀ ਬਹੁਤ ਹੈ। ਮੈਂ ਸ਼ਰਧਾਲੂਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦੇਣ। ਸ਼ਰਧਾਲੂਆਂ ਨੂੰ ਆਪਣੇ ਨਜ਼ਦੀਕੀ ਘਾਟਾਂ ‘ਤੇ ਪਵਿੱਤਰ ਇਸ਼ਨਾਨ ਕਰਨਾ ਚਾਹੀਦਾ ਹੈ।