CM ਭਗਵੰਤ ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਚੋਣ ਕਮਿਸ਼ਨ ਦਾ ਛਾਪਾ
ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਹਨ।ਮਾਨ ਦੇ ਘਰ ਪਹੁੰਚੇ ਰਿਟਰਨਿੰਗ ਅਫਸਰ ਓਪੀ ਪਾਂਡੇ ਨੇ ਕਿਹਾ, ਕਿ ‘ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਹੈ। ਅਸੀਂ 100 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਕਰਨਾ ਹੈ। ਸਾਡਾ ਐਫਐਸਟੀ ਇੱਥੇ ਆਇਆ ਅਤੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੈਂ ਉਨ੍ਹਾਂ ਨੂੰ ਬੇਨਤੀ ਕਰਨ ਆਇਆ ਹਾਂ ਕਿ ਸਾਨੂੰ ਕੈਮਰਾਪਰਸਨ ਨਾਲ ਅੰਦਰ ਜਾਣ ਦਿਓ। CVIGIL ਐਪ ‘ਤੇ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਸੀ।
36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ-ਡਿਪਟੀ ਕਮਿਸ਼ਨਰ
ਆਪ’ ਨੇ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ- ਹਾਰ ਦੇਖ ਕੇ ਭਾਜਪਾ ਕੰਬ ਗਈ। ਬੀਜੇਪੀ ਦੀ ਦਿੱਲੀ ਪੁਲਿਸ ਛਾਪਾ ਮਾਰਨ ਲਈ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਪਹੁੰਚ ਗਈ ਹੈ। ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ ਅਤੇ ਚਾਦਰਾਂ ਵੰਡ ਰਹੇ ਹਨ, ਪਰ ਪੁਲਿਸ ਅਤੇ ਚੋਣ ਕਮਿਸ਼ਨ ਦੀਆਂ ਅੱਖਾਂ ‘ਤੇ ਪੱਟੀ ਬੰਨੀ ਹੋਈ ਹੈ।
‘ਆਪ’ ਨੇ ਇੱਕ ਵੀਡੀਓ ਸ਼ੇਅਰ ਕਰਕੇ ਦੋਸ਼ ਲਾਇਆ ਹੈ ਕਿ ਬਿਜਵਾਸਨ ਸੀਟ ਤੋਂ ਭਾਜਪਾ ਉਮੀਦਵਾਰ ਕੈਲਾਸ਼ ਗਹਿਲੋਤ ਆਪਣੇ ਚੋਣ ਦਫ਼ਤਰ ਵਿੱਚ ਲੋਕਾਂ ਨੂੰ ਪੈਸੇ ਵੰਡ ਰਹੇ ਹਨ। ਵੋਟਾਂ ਖਰੀਦਣ ਲਈ ਭਾਜਪਾ ਉਮੀਦਵਾਰ ਦੇ ਦਫ਼ਤਰਾਂ ਵਿੱਚ ਲੱਖਾਂ ਰੁਪਏ ਖੁੱਲ੍ਹੇਆਮ ਗਿਣੇ ਜਾ ਰਹੇ ਹਨ। ਜੇਕਰ ਪੁਲਿਸ ਅਤੇ ਚੋਣ ਕਮਿਸ਼ਨ ‘ਚ ਹਿੰਮਤ ਹੈ ਤਾਂ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਛਾਪਾ ਮਾਰਨ।