ਆਮ ਬਜਟ 2025 ਤੋਂ ਪਹਿਲਾਂ ਮਿਲੀ ਵੱਡੀ ਰਾਹਤ, ਕਮਰਸ਼ੀਅਲ ਸਿਲੰਡਰ ਹੋਏ ਸਸਤੇ || News Update

0
103
A big relief before the general budget 2025, commercial cylinders became cheaper

ਆਮ ਬਜਟ 2025 ਤੋਂ ਪਹਿਲਾਂ ਮਿਲੀ ਵੱਡੀ ਰਾਹਤ, ਕਮਰਸ਼ੀਅਲ ਸਿਲੰਡਰ ਹੋਏ ਸਸਤੇ

ਅੱਜ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 8ਵਾਂ ਬਜਟ ਪੇਸ਼ ਕੀਤਾ ਜਾ ਰਿਹਾ ਹੈ | ਪਰ ਇਸ ਤੋਂ ਪਹਿਲਾਂ ਹੀ ਲੋਕਾਂ ਨੂੰ ਰਾਹਤ ਦੀ ਖ਼ਬਰ ਮਿਲੀ ਹੈ | ਦਰਅਸਲ, ਤੇਲ ਕੰਪਨੀਆਂ ਨੇ ਫਰਵਰੀ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਜਿਸਦੇ ਤਹਿਤ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਕੰਪਨੀਆਂ ਨੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕਰੀਬ 7 ਰੁਪਏ ਦੀ ਕਟੌਤੀ ਕੀਤੀ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ।

ਦਿੱਲੀ ‘ਚ ਸਿਲੰਡਰ ਦੀ ਕੀਮਤ 1804 ਰੁਪਏ ਤੋਂ ਘੱਟ ਕੇ 1797 ਰੁਪਏ ਹੋਈ

ਧਿਆਨਯੋਗ ਹੈ ਕਿ ਤੇਲ ਕੰਪਨੀਆਂ ਮਹੀਨੇ ਦੇ ਹਰ ਪਹਿਲੇ ਦਿਨ ਸਿਲੰਡਰ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਇਸੇ ਦੇ ਚੱਲਦਿਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਿਕ 19 ਕਿ.ਗ੍ਰਾ. ਕਮਰਸ਼ੀਅਲ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਦਿਖਾਈ ਦੇ ਰਹੀਆਂ ਹਨ। ਰਾਜਧਾਨੀ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1804 ਰੁਪਏ ਤੋਂ ਘੱਟ ਕੇ 1797 ਰੁਪਏ ਹੋ ਗਈ ਹੈ। ਮਾਇਆਨਗਰੀ ਮੁੰਬਈ ‘ਚ ਨਵੀਂ ਕੀਮਤ 1756 ਰੁਪਏ ਤੋਂ ਘਟ ਕੇ 1749.50 ਰੁਪਏ ਹੋ ਗਈ ਹੈ। ਉੱਥੇ ਹੀ ਕੋਲਕਾਤਾ ‘ਚ ਕਮਰਸ਼ੀਅਲ ਸਿਲੰਡਰ ਦੀ ਨਵੀਂ ਕੀਮਤ 1911 ਰੁਪਏ ਤੋਂ ਘੱਟ ਕੇ 1907 ਰੁਪਏ ‘ਤੇ ਆ ਗਈ ਹੈ। ਇਸ ਦੇ ਨਾਲ ਹੀ ਚੇਨਈ ‘ਚ ਉਸੇ ਸਿਲੰਡਰ ਦੀ ਕੀਮਤ 1966 ਰੁਪਏ ਤੋਂ ਘੱਟ ਕੇ 1959.50 ਰੁਪਏ ਹੋ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਸਾਲ ਦੇ ਪਹਿਲੇ ਮਹੀਨੇ ਜਨਵਰੀ ਵਿੱਚ ਵੀ ਕੀਮਤਾਂ ਘਟਾਈਆਂ ਸਨ। ਕੰਪਨੀਆਂ ਨੇ ਕੀਮਤਾਂ ‘ਚ 14 ਤੋਂ 16 ਰੁਪਏ ਦੀ ਕਟੌਤੀ ਕੀਤੀ ਸੀ। ਇਸ ਦੇ ਨਾਲ ਹੀ ਦਸੰਬਰ ‘ਚ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਅੱਜ ਅੱਠਵੀਂ ਵਾਰ ਬਜਟ ਪੇਸ਼ ਕਰਕੇ ਰਚਣਗੇ ਇਤਿਹਾਸ

ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ

ਇਸ ਦੇ ਨਾਲ ਹੀ ਤੇਲ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਰਹਿਣਗੀਆਂ । ਇਹ ਸਿਲੰਡਰ ਰਾਜਧਾਨੀ ਦਿੱਲੀ ਵਿੱਚ 803 ਰੁਪਏ, ਕੋਲਕਾਤਾ ਵਿੱਚ 829 ਰੁਪਏ, ਮੁੰਬਈ ਵਿੱਚ 802.50 ਰੁਪਏ ਅਤੇ ਚੇਨਈ ਵਿੱਚ 818.50 ਰੁਪਏ ਵਿੱਚ ਵਿਕ ਰਿਹਾ ਹੈ।

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here