12 ਲੱਖ ਤੱਕ ਦੀ ਆਮਦਨ ’ਤੇ ਕੋਈ ਟੈਕਸ ਨਹੀਂ – ਵਿੱਤ ਮੰਤਰੀ ਦਾ ਬਜਟ ‘ਚ ਐਲਾਨ
ਨਵੀਂ ਦਿੱਲੀ, 1 ਫਰਵਰੀ 2025 – ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਸੰਸਦ ਵਿੱਚ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ। ਇਸ ਬਜਟ ‘ਚ ਸਰਕਾਰ ਵੱਲੋਂ ਨਵੀਂ ਟੈਕਸ ਪ੍ਰਣਾਲੀ ਅਤੇ ਪੁਰਾਣੀ ਟੈਕਸ ਪ੍ਰਣਾਲੀ ਵਿੱਚ ਬਦਲਾਅ ਕੀਤੇ ਗਏ। ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਇਨਕਮ ਟੈਕਸ ਦੀ ਸੀਮਾਂ 7 ਲੱਖ ਰੁਪਏ ਤੋਂ ਵਧਾ ਕੇ 12 ਲੱਖ ਰੁਪਏ ਤੱਕ ਕਰ ਦਿੱਤੀ ਗਈ ਹੈ। 12 ਲੱਖ ਰੁਪਏ ਤੱਕ ਦੀ ਆਮਦਨ ’ਤੇ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ।
ਆਮਦਨ ਕਰ ਦੀ ਨਵੀਂ ਟੈਕਸ ਵਿਵਸਥਾ ਦੇ ਤਹਿਤ, ਸਲੈਬਾਂ ਦੀ ਬਣਤਰ ਕੁਝ ਇਸ ਤਰ੍ਹਾਂ ਹੋਵੇਗੀ….
0-4 ਲੱਖ ਦੀ ਆਮਦਨ ‘ਤੇ ਕੋਈ ਟੈਕਸ ਨਹੀਂ
4-8 ਲੱਖ ਦੀ ਆਮਦਨ ‘ਤੇ 5% ਲੱਗੇਗਾ ਟੈਕਸ
12-16 ਲੱਖ ਦੀ ਆਮਦਨ ‘ਤੇ 15% ਟੈਕਸ
16-20 ਲੱਖ ਦੀ Income ‘ਤੇ 20% ਟੈਕਸ
20-24 ਲੱਖ ਦੀ ਆਮਦਨ ‘ਤੇ 25% ਟੈਕਸ
12 ਲੱਖ ਦੀ Income ਤੱਕ ਕੋਈ ਟੈਕਸ ਨਹੀਂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2025-26 ਦੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਅਗਲੇ ਹਫ਼ਤੇ ਇੱਕ ਨਵਾਂ ਆਮਦਨ ਟੈਕਸ ਬਿੱਲ ਆਵੇਗਾ। ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਨਵਾਂ ਆਮਦਨ ਕਰ ਬਿੱਲ ਅਗਲੇ ਹਫ਼ਤੇ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।