1992 ਦੇ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ ਪੁਲਿਸ ਮੁਲਾਜ਼ਮਾਂ ਨੂੰ ਹੋਈ ਸਜ਼ਾ, ਪੜੋ ਅਦਾਲਤ ਨੇ ਸੁਣਾਇਆ ਕੀ ਫ਼ੈਸਲਾ
ਚੰਡੀਗੜ੍ਹ,4 ਫਰਵਰੀ : ਸਾਲ 1992 ਨਾਲ ਦੇ ਝੂਠੇ ਪੁਲਿਸ ਮੁਕਾਬਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਤਤਕਾਲੀ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾ ਦੇ ਦਿੱਤਾ ਸੀ। ਜਿਸ ਸਬੰਧੀ ਅੱਜ ਅਦਾਲਤ ਵਲੋਂ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ਕਰੀਬ 32 ਸਾਲ ਪਹਿਲਾਂ (1992 ਵਿੱਚ) ਬਲਦੇਵ ਸਿੰਘ ਉਰਫ਼ ਦੇਬਾ ਅਤੇ ਲਖਵਿੰਦਰ ਸਿੰਘ ਉਰਫ਼ ਲੱਖਾ ਦੇ ਝੂਠੇ ਮੁਕਾਬਲੇ ਦੇ ਕੇਸ ਵਿੱਚ ਦੋ ਸਾਬਕਾ ਪੁਲੀਸ ਮੁਲਾਜ਼ਮਾਂ ਨੂੰ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ (4 ਫਰਵਰੀ) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ
ਦੋਸ਼ੀਆਂ ਵਿੱਚ ਤਤਕਾਲੀ ਐਸਐਚਓ ਮਜੀਠਾ ਪੁਰਸ਼ੋਤਮ ਸਿੰਘ ਅਤੇ ਏਐਸਆਈ ਗੁਰਭਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਨੂੰ ਕਤਲ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ ਗਈ ਹੈ, ਜਦਕਿ ਇੰਸਪੈਕਟਰ ਚਮਨ ਲਾਲ ਅਤੇ ਉਸ ਸਮੇਂ ਰਹੇ ਡੀਐੱਸਪੀ ਐੱਸਐੱਸ ਸਿੱਧੂ ਨੂੰ ਬਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਭੈਣੀ ਬਾਸਕਰੇ ਦੇ ਬਲਦੇਵ ਸਿੰਘ ਦੇਬਾ ਜਦੋ ਫ਼ੌਜ ਤੋਂ ਛੁੱਟੀ ਆਇਆ ਹੋਇਆ ਸੀ। ਪੁਲੀਸ ਨੇ ਉਸ ਨੂੰ ਆਪਣੀ ਹਿਰਾਸਤ ਰੱਖਿਆ। ਇਸ ਤੋਂ ਬਾਅਦ ਉਸ ਨੂੰ ਝੂਠਾ ਪੁਲਿਸ ਮੁਕਾਬਲਾ ਦਿਖਾ ਕੇ ਮਾਰ ਦਿੱਤਾ ਗਿਆ। ਦੂਜਾ ਮਾਮਲਾ 16 ਸਾਲਾ ਨਾਬਾਲਗ ਲਖਵਿੰਦਰ ਸਿੰਘ ਨਾਲ ਸਬੰਧਤ ਸੀ। ਉਸ ਨੂੰ ਵੀ ਘਰੋਂ ਚੁੱਕ ਕੇ ਇਸੇ ਤਰ੍ਹਾਂ ਹਿਰਾਸਤ ‘ਚ ਰੱਖਿਆ ਗਿਆ ਅਤੇ ਬਾਅਦ ‘ਚ ਝੂਠਾ ਪੁਲਿਸ ਮੁਕਾਬਲਾ ਦਿਖਾ ਦਿੱਤਾ ਗਿਆ। ਸੀਬੀਆਈ ਨੇ ਜਾਂਚ ‘ਚ ਪਾਇਆ ਕਿ ਦੋਵਾਂ ਨੂੰ ਘਰੋਂ ਚੁੱਕ ਕੇ ਲਿਆਂਦਾ ਗਿਆ, ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਫਿਰ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।