PSEB ਵੱਲੋਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਜਾਣੋ ਇਮਤਿਹਾਨ ਦੀ ਮਿਤੀ ਸਣੇ ਸਾਰੀ ਜਾਣਕਾਰੀ

0
17

PSEB ਵੱਲੋਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ, ਜਾਣੋ ਇਮਤਿਹਾਨ ਦੀ ਮਿਤੀ ਸਣੇ ਸਾਰੀ ਜਾਣਕਾਰੀ

ਚੰਡੀਗੜ੍ਹ, 6 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ ਤੱਕ ਹੋਣਗੀਆਂ। ਪੰਜਾਬ ਬੋਰਡ ਦੀ 5ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਲਈ ਬੱਚਿਆਂ ਨੂੰ ਘੱਟੋ-ਘੱਟ 33 ਫੀਸਦੀ ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ। ਭਾਵ ਸਾਰੇ ਵਿਸ਼ਿਆਂ ਵਿੱਚ ਘੱਟੋ-ਘੱਟ 33 ਫੀਸਦੀ ਅੰਕ ਹੋਣੇ ਲਾਜ਼ਮੀ ਹਨ। 5ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸ਼ਿਫਟ ਵਿੱਚ ਲਈ ਜਾਵੇਗੀ।

ਇਮਤਿਹਾਨ ਦੀ ਮਿਤੀ ਅਤੇ ਵਿਸ਼ਾ

7 ਮਾਰਚ 2025 ਅੰਗਰੇਜ਼ੀ
10 ਮਾਰਚ, 2025 ਗਣਿਤ
11 ਮਾਰਚ 2025 ਪੰਜਾਬੀ
12 ਮਾਰਚ 2025 ਹਿੰਦੀ
13 ਮਾਰਚ 2025 ਵਾਤਾਵਰਣ ਵਿਗਿਆਨ

ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਤੋਂ ਪਹਿਲਾ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਤਾਰੀਖ਼ਾਂ ਦਾ ਐਲਾਨ ਵੀ ਕੀਤਾ ਚੁੱਕਾ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ, ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ‘ਚ ਕਰਵਾਈ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਜਾਣ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ

LEAVE A REPLY

Please enter your comment!
Please enter your name here