ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

0
18

ਦਿੱਲੀ ਵਿਧਾਨ ਸਭਾ ਚੋਣਾਂ: ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਨਵੀ ਦਿੱਲੀ, 8 ਫਰਵਰੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਵਾਰ 699 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਸਖ਼ਤ ਸੁਰੱਖਿਆ ਵਿਚਕਾਰ 19 ਗਿਣਤੀ ਕੇਂਦਰਾਂ ‘ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ (ਸੀਈਓ) ਨੇ ਸ਼ਨੀਵਾਰ ਸ਼ਾਮ ਤੱਕ ਵੋਟਾਂ ਦੀ ਗਿਣਤੀ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ।

5 ਫਰਵਰੀ ਨੂੰ ਹੋਈ ਸੀ ਵੋਟਿੰਗ

ਦਿੱਲੀ ਦੀਆ 70 ਸੀਟਾਂ ‘ਤੇ 5 ਫਰਵਰੀ ਨੂੰ 13 ਹਜ਼ਾਰ ਤੋਂ ਵੱਧ ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਈ ਸੀ। ਕੁੱਲ ਵੋਟ ਪ੍ਰਤੀਸ਼ਤਤਾ 60.54 ਫੀਸਦੀ ਰਹੀ। ਇਕ ਸੀਨੀਅਰ ਅਧਿਕਾਰੀ ਮੁਤਾਬਕ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਬਾਅਦ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਉਮੀਦ ਹੈ ਕਿ ਦੇਰ ਸ਼ਾਮ ਤੱਕ ਸਾਰੀਆਂ 70 ਵਿਧਾਨ ਸਭਾ ਸੀਟਾਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ।

30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ

ਸਾਰੀਆਂ ਈਵੀਐਮਜ਼ ਨੂੰ 11 ਜ਼ਿਲ੍ਹਿਆਂ ਵਿੱਚ ਬਣੇ 70 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਕਰੀਬ 30 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਹਨ। ਸੀ.ਸੀ.ਟੀ.ਵੀ. ਤੋਂ ਇਲਾਵਾ ਅਬਜ਼ਰਵਰਾਂ ਅਤੇ ਮਾਈਕ੍ਰੋ ਅਬਜ਼ਰਵਰਾਂ ਦੁਆਰਾ ਵੀ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਟਰਾਂਗ ਰੂਮ ਤੋਂ ਈਵੀਐਮਜ਼ ਨੂੰ ਬਾਹਰ ਲਿਆਉਣ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੁੱਲ ਪੰਜ ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

LEAVE A REPLY

Please enter your comment!
Please enter your name here