ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

0
274

ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ/ਚੰਡੀਗੜ੍ਹ, 8 ਫਰਵਰੀ 2025 – ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਦਾ ਐਲਾਨ ਹੋ ਰਿਹਾ ਹੈ। ਹੁਣ ਤਕ ਦੇ ਨਤੀਜਿਆਂ ਤੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ ਜਿੱਤਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਦਿੱਲੀ ਦੀਆਂ 70 ਸੀਟਾਂ ਵਿਚੋਂ ਹੁਣ ਤਕ 21 ਸੀਟਾਂ ‘ਤੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚੋਂ 11 ‘ਤੇ ਭਾਜਪਾ ਅਤੇ 10 ‘ਤੇ ਆਮ ਆਦਮੀ ਪਾਰਟੀ ਜੇਤੂ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ਚੋਣਾਂ ‘ਚ AAP ਦੀ ਹਾਰ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਕੱਸਿਆ ਤੰਜ਼

ਹਾਲਾਂਕਿ ਬਾਕੀ ਸੀਟਾਂ ਦੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ 37 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। 12 ਸੀਟਾਂ ‘ਤੇ ਆਮ ਆਦਮੀ ਪਾਰਟੀ ਦਾ ਪਲੜਾ ਭਾਰੀ ਹੈ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਵੀਂ ਦਿੱਲੀ ਹਲਕੇ ਤੋਂ ਚੋਣ ਹਾਰ ਗਏ ਹਨ। ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਹਲਕੇ ਤੋਂ ਜੇਤੂ ਰਹੀ ਹੈ।

ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਪਹੁੰਚ ਗਏ ਹਨ। ਇਸ ਮੁਲਾਕਾਤ ਮਗਰੋਂ ਉਹ ਮੀਡੀਆ ਦੇ ਰੂ-ਬ-ਰੂ ਵੀ ਹੋ ਸਕਦੇ ਹਨ।

LEAVE A REPLY

Please enter your comment!
Please enter your name here