ਪੰਜਾਬ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ: ਤਰਸੇਮ ਸਿੰਘ
ਗਰਮਪੰਥੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ ਅਕਾਲੀ ਦਲ “ਵਾਰਿਸ ਪੰਜਾਬ ਦੇ” ਪਾਰਟੀ ਵੱਲੋਂ ਸ਼ਹਿਰੀ ਅਤੇ ਦਿਹਾਤੀ ਦੀ ਪੰਜ ਪੰਜ ਮੈਂਬਰੀ ਕਾਰਜਕਰਨੀ ਕਮੇਟੀ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ: ‘ਆਪ‘ ਵਿਧਾਇਕਾਂ ਨੂੰ ਕੇਜਰੀਵਾਲ ਨੇ ਦਿੱਤੇ 3 ਮੰਤਰ, ਪੜ੍ਹੋ ਵੇਰਵਾ
ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ, ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਆਉਂਦੇ ਦਿਨਾਂ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾਵੇਗਾ। ਦਿੱਲੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਹਾਰ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਇਸਦਾ ਪੰਜਾਬ ਵਿੱਚ ਵੱਡੇ ਪੱਧਰ ਦੇ ਅਸਰ ਦੇਖਣ ਨੂੰ ਮਿਲੇਗਾ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਇਸ ਵੇਲੇ ਬਹੁਤ ਮਾੜੇ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅੱਜ ਠੀਕ ਹ ਲੱਗਦਾ ਹੱਥ ਲੱਗ ਗਿਆ ਆਮ ਆਦਮੀ ਪਾਰਟੀ ਦੀ ਮੀਟਿੰਗ ਦਿੱਲੀ ਦੀ ਬਜਾਏ ਪੰਜਾਬ ਵਿੱਚ ਹੋਣੀ ਚਾਹੀਦੀ ਸੀ। ਗਿਆਨੀ ਹਰਪ੍ਰੀਤ ਸਿੰਘ ਨੂੰ ਉਹਦੇ ਤੋਂ ਹਟਾਉਣ ਬਾਰੇ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਨੇ ਕਈ ਵਧੀਆ ਕਦਮ ਵੀ ਚੁੱਕੇ ਸਨ। ਇਸੇ ਤਰ੍ਹਾਂ ਉਹਨਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤ ਵਾਸੀਆਂ ਦੇ ਮਾਮਲੇ ਵਿੱਚ ਵੀ ਆਪਣੀ ਗੱਲ ਰੱਖੀ। ਜਦਕਿ ਭਾਈ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਕਿਹਾ ਕਿ ਇਸ ਬਾਰੇ ਹਾਈ ਕੋਰਟ ਵਿੱਚ ਮਾਮਲਾ ਚੱਲ ਰਿਹਾ ਹੈ।