ਅੱਜ ਚੰਡੀਗੜ੍ਹ ‘ਚ ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ; ਕਿਸਾਨ ਆਗੂ ਡੱਲੇਵਾਲ ਸਮੇਤ 28 ਕਿਸਾਨ ਆਗੂ ਕਰਨਗੇ ਬੈਠਕ ‘ਚ ਸ਼ਮੂਲੀਅਤ || Farmers Protest
ਚੰਡੀਗੜ੍ਹ, 14 ਫਰਵਰੀ : ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਅੱਜ ਚੰਡੀਗੜ੍ਹ ‘ਚ ਕੇਂਦਰ ਨਾਲ 5ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਦੀ ਤਰਫੋਂ 28 ਕਿਸਾਨ ਆਗੂ ਮੀਟਿੰਗ ‘ਚ ਸ਼ਿਰਕਤ ਕਰਨਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਸਵੇਰੇ ਕਰੀਬ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਸ਼ਿਰਕਤ ਕਰਨਗੇ।
ਸ਼ਾਮ 5.30 ਵਜੇ ਹੋਵੇਗੀ ਬੈਠਕ
ਦੱਸ ਦਈਏ ਕਿ ਕਿਸਾਨ ਅੰਦੋਲਨ 13 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਸ਼ੁਰੂ ਹੋਇਆ ਸੀ। ਕਿਸਾਨ ਆਗੂਆਂ ਵੱਲੋਂ ਉਸ ਸਮੇ ਵੀ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕ ਲਿਆ ਸੀ। ਉਦੋਂ ਤੋਂ ਕਿਸਾਨ ਉਥੇ ਧਰਨੇ ਤੇ ਬੈਠੇ ਹਨ। ਇਸ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਚੰਡੀਗੜ੍ਹ ਵਿੱਚ 4 ਵਾਰ ਮੀਟਿੰਗ ਹੋਈ ਪਰ ਕੋਈ ਫੈਸਲਾ ਨਹੀਂ ਹੋਇਆ। ਅੱਜ ਦੀ ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮੈਗਸੀਪਾ ਦਫ਼ਤਰ ਵਿੱਚ ਸ਼ਾਮ 5.30 ਵਜੇ ਹੋਵੇਗੀ। ਸਰਵਨ ਪੰਧੇਰ ਨੇ ਬੀਤੇ ਦਿਨੀ ਕਿਹਾ ਸੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ।
ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ