ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜਾਜ਼; ਦੋ ਦਿਨ ਚੱਲਣਗੀਆਂ ਤੇਜ਼ ਹਵਾਵਾਂ, ਵਧੇਗੀ ਠੰਡ?
ਚੰਡੀਗੜ੍ਹ, 14 ਫਰਵਰੀ : ਪੰਜਾਬ-ਚੰਡੀਗੜ੍ਹ ਇਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 2.1 ਡਿਗਰੀ ਵੱਧ ਰਿਹਾ ਹੈ। ਕਈ ਇਲਾਕਿਆਂ ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਇਹ ਸਥਿਤੀ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ। ਹਾਲਾਂਕਿ 14 ਫਰਵਰੀ ਤੋਂ 20 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ।
16 ਫਰਵਰੀ ਨੂੰ ਆਸਮਾਨ ਸਾਫ
ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪੂਰੇ ਹਫ਼ਤੇ ਦੌਰਾਨ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਅਤੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ 20 ਤੋਂ 22 ਡਿਗਰੀ ਅਤੇ ਬਾਕੀ ਹਿੱਸਿਆਂ ਵਿੱਚ 24 ਡਿਗਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਲਈ ਜਾਰੀ ਕੀਤੀ ਭਵਿੱਖਬਾਣੀ ਅਨੁਸਾਰ ਅੱਜ ਅੰਬਾਲਾ-ਅੰਮ੍ਰਿਤਸਰ-ਅੰਬਾਲਾ ਹਾਈਵੇਅ ਅਤੇ ਦਿੱਲੀ-ਅੰਬਾਲਾ ਹਾਈਵੇਅ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ।ਜਦਕਿ 16 ਫਰਵਰੀ ਨੂੰ ਆਸਮਾਨ ਸਾਫ ਰਹੇਗਾ।