116 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕਾ ਦਾ ਇੱਕ ਹੋਰ ਜਹਾਜ਼ ਅੰਮ੍ਰਿਤਸਰ ਪਹੁੰਚਿਆ

0
47

116 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਅਮਰੀਕਾ ਦਾ ਇੱਕ ਹੋਰ ਜਹਾਜ਼ ਅੰਮ੍ਰਿਤਸਰ ਪਹੁੰਚਿਆ

ਅੰਮ੍ਰਿਤਸਰ, 16 ਫਰਵਰੀ 2025 – ਅਮਰੀਕਾ ਨੇ ਗ਼ੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 116 ਹੋਰ ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ। ਇਸ ਵਾਰ, ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਕੜੀਆਂ ਲਗਾਈਆਂ ਗਈਆਂ ਸਨ ਅਤੇ ਸ਼ਨੀਵਾਰ ਰਾਤ 11.30 ਵਜੇ ਅਮਰੀਕੀ ਹਵਾਈ ਸੈਨਾ ਦੇ ਜਹਾਜ਼ ਗਲੋਬਮਾਸਟਰ ਵਿੱਚ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਿਆ ਗਿਆ।

ਇਹ ਵੀ ਪੜ੍ਹੋ: ਪੜ੍ਹੋ 15 ਫਰਵਰੀ ਦੀਆਂ ਚੋਣਵੀਆਂ ਖਬਰਾਂ 16-02-2025

ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਹਵਾਈ ਅੱਡੇ ‘ਤੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਦਿੱਤਾ ਗਿਆ। ਲਗਭਗ 5 ਘੰਟਿਆਂ ਦੀ ਤਸਦੀਕ ਤੋਂ ਬਾਅਦ, ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਘਰ ਛੱਡਿਆ ਗਿਆ। ਇਸ ਦੌਰਾਨ ਕਿਸੇ ਨੂੰ ਵੀ ਮੀਡੀਆ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਸੀ।

ਸ਼ਨੀਵਾਰ ਨੂੰ ਜ਼ਬਰਦਸਤੀ ਵਾਪਸ ਭੇਜੇ ਗਏ ਲੋਕਾਂ ਵਿੱਚ ਪੰਜਾਬ ਤੋਂ 65, ਹਰਿਆਣਾ ਤੋਂ 33, ਗੁਜਰਾਤ ਤੋਂ 8, ਉੱਤਰ ਪ੍ਰਦੇਸ਼, ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2 ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ 1-1 ਸ਼ਾਮਲ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਭਰਤੀ 18 ਤੋਂ 30 ਸਾਲ ਦੀ ਉਮਰ ਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਉਨ੍ਹਾਂ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਸਨ। ਪਰ ਜਹਾਜ਼ ਦੇ ਪਹੁੰਚਣ ਵਿੱਚ ਦੇਰੀ ਹੋਣ ਕਾਰਨ ਉਹ ਵਾਪਸ ਪਰਤ ਗਏ। ਜਿਸ ਤੋਂ ਬਾਅਦ, ਪੰਜਾਬ ਸਰਕਾਰ ਦੇ ਦੋ ਮੰਤਰੀਆਂ, ਕੁਲਦੀਪ ਧਾਲੀਵਾਲ ਅਤੇ ਹਰਭਜਨ ਈਟੀਓ ਨੇ ਪੰਜਾਬ ਦੇ ਨੌਜਵਾਨਾਂ ਦਾ ਸਵਾਗਤ ਕੀਤਾ।

ਇਸ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਸਵੇਰੇ 1 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਅਤੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਕਿ ਹਰਿਆਣਾ ਸਰਕਾਰ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਆਪਣੇ ਲੋਕਾਂ ਲਈ ਕੈਦੀਆਂ ਵਾਲੀ ਬੱਸ ਭੇਜੀ। ਉਨ੍ਹਾਂ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੂੰ ਦੱਸਿਆ ਕਿ ਪੰਜਾਬ ਨੇ ਚੰਗੇ ਵਾਹਨ ਤਾਇਨਾਤ ਕੀਤੇ ਹਨ। ਵਿਜ ਟਰਾਂਸਪੋਰਟ ਮੰਤਰੀ ਹਨ, ਉਨ੍ਹਾਂ ਨੂੰ ਇੱਕ ਚੰਗੀ ਬੱਸ ਭੇਜਣੀ ਚਾਹੀਦੀ ਸੀ। ਹਰਿਆਣਾ ਦਾ ਇੱਕ ਵੀ ਮੰਤਰੀ, ਵਿਧਾਇਕ ਜਾਂ ਭਾਜਪਾ ਆਗੂ ਇੱਥੇ ਨਹੀਂ ਆਇਆ।

ਇਸ ਤੋਂ ਪਹਿਲਾਂ, 5 ਫਰਵਰੀ ਨੂੰ, 104 ਐਨਆਰਆਈਜ਼ ਨੂੰ ਜ਼ਬਰਦਸਤੀ ਵਾਪਸ ਭੇਜਿਆ ਗਿਆ ਸੀ। ਜਿਸ ਵਿੱਚ ਬੱਚਿਆਂ ਨੂੰ ਛੱਡ ਕੇ ਮਰਦਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਨਾਲ ਬੰਨ੍ਹ ਕੇ ਲਿਆਂਦਾ ਗਿਆ। ਤੀਜਾ ਜੱਥਾ ਅੱਜ (ਐਤਵਾਰ, 16 ਫਰਵਰੀ) ਰਾਤ 10 ਵਜੇ ਪਹੁੰਚੇਗਾ। ਜਿਸ ਵਿੱਚ 157 ਭਾਰਤੀ ਹੋਣਗੇ।

LEAVE A REPLY

Please enter your comment!
Please enter your name here