PM ਸੁਰੱਖਿਆ ਕੁਤਾਹੀ ਮਾਮਲਾ: ਕਿਸਾਨਾਂ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ, ਕਿਹਾ- ਝੂਠੇ ਕੇਸ ਕੀਤੇ ਗਏ ਦਰਜ

0
20

PM ਸੁਰੱਖਿਆ ਕੁਤਾਹੀ ਮਾਮਲਾ: ਕਿਸਾਨ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ, ਕਿਹਾ- ਝੂਠੇ ਕੇਸ ਕੀਤੇ ਗਏ ਦਰਜ

ਚੰਡੀਗੜ੍ਹ,17 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਕਈ ਕਿਸਾਨਾਂ ‘ਤੇ ਧਾਰਾ 307 ਲਗਾਈ ਗਈ ਸੀ ਜਿਸ ਦੇ ਸੰਬੰਧ ਚ ਕਿਸਾਨਾਂ ਨੇ ਇਹ ਮੁੱਦਾ ਸਪੀਕਰ ਸੰਧਵਾਂ ਅੱਗੇ ਉਠਾਇਆ ਅਤੇ ਕਿਹਾ ਕਿ ਕਿਸਾਨਾਂ ‘ਤੇ ਝੂਠੇ ਕੇਸ ਦਰਜ ਕੀਤੇ ਗਏ ਹਨ। ਸਪੀਕਰ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਕਿਸਾਨਾਂ ‘ਤੇ ਲਗਾਈ ਗਈ ਸੀ ਧਾਰਾ 307

ਦੱਸ ਦਈਏ ਕਿ ਤਿੰਨ ਸਾਲ ਪਹਿਲਾਂ, 5 ਜਨਵਰੀ, 2022 ਨੂੰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਮਾਮਲੇ ‘ਚ ਕਈ ਕਿਸਾਨਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ‘ਤੇ ਧਾਰਾ 307 ਲਗਾਈ ਗਈ ਸੀ।

ਸ਼ੁਭਕਰਨ ਸਿੰਘ ਦੀ ਬਰਸੀ ਮਨਾਉਣ ਦਾ ਫੈਸਲਾ

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਛੇਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ 21 ਫਰਵਰੀ ਨੂੰ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸ਼ੁਭਕਰਨ ਦੇ ਪਿੰਡ ਬੱਲੋ, ਬਠਿੰਡਾ ਵਿਖੇ ਸਭਾ ਹੋਵੇਗੀ। ਇਸ ਤੋਂ ਇਲਾਵਾ ਉਸ ਦਿਨ ਸ਼ੰਭੂ-ਖਨੌਰੀ ਅਤੇ ਰਤਨਪੁਰ ਬਾਰਡਰ ‘ਤੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ।

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਕਿੰਝ ਮਚੀ ਭਗਦੜ? ਪੜੋ ਵੱਡੀ ਅਪਡੇਟ

LEAVE A REPLY

Please enter your comment!
Please enter your name here