ਫਰੀਦਕੋਟ ਸੜਕ ਦੁਰਘਟਨਾ ‘ਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ
ਫ਼ਰੀਦਕੋਟ 18 ਫ਼ਰਵਰੀ: ਅੱਜ ਸਵੇਰੇ ਫ਼ਰੀਦਕੋਟ-ਕੋਟਕਪੂਰਾ ਰੋਡ ਤੇ ਬੱਸ ਤੇ ਟਰੱਕ ਦੀ ਟੱਕਰ ਉਪਰੰਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪ੍ਰਾਈਵੇਟ ਕੰਪਨੀ ਦੀ ਬੱਸ ਜੋ ਸਵਾਰੀਆਂ ਨਾਲ ਭਰੀ ਹੋਈ ਸੀ ਉਹ ਟਰੱਕ ਨਾਲ ਟਕਰਾਉਣ ਉਪਰੰਤ ਡਰੇਨ ਵਿੱਚ ਜਾ ਡਿੱਗੀ । ਜਿਸ ਕਾਰਨ 5 ਦੇ ਕਰੀਬ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।
ਜਖਮੀਆਂ ਨੂੰ ਤੁਰੰਤ ਪਹੁੰਚਾਇਆ ਹਸਪਤਾਲ
ਇਸ ਘਟਨਾ ਦਾ ਪਤਾ ਲੱਗਦਿਆਂ ਤੁਰੰਤ ਹੀ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਮੌਕੇ ਤੇ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਜੁੱਟ ਗਏ ਅਤੇ ਰਾਹਤ ਟੀਮਾਂ ਦੀ ਨਿਗਰਾਨੀ ਕੀਤੀ। ਮ੍ਰਿਤਕਾਂ ਤੇ ਜਖਮੀਆਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ । ਇਹ ਵੀ ਪਤਾ ਲੱਗਿਆ ਕਿ ਹੁਣ ਤੱਕ 5 ਸਵਾਰੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਔਰਤ ਸਿਮਰਨ ਅਧਿਆਪਕ ਕੇਂਦਰੀ ਵਿਦਿਆਲਿਆਂ ਅਤੇ 4 ਪੁਰਸ਼ ਦੱਸੇ ਜਾ ਰਹੇ ਹਨ । ਮ੍ਰਿਤਕਾ ਵਿੱਚ ਬੱਸ ਦਾ ਚੈਕਰ ਆਤਮ ਸਿੰਘ ਵੀ ਸ਼ਾਮਲ ਹੈ ਜਦਕਿ ਤਿੰਨ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ।
ਹੈਲਪਲਾਈਨ ਨੰਬਰ ਜਾਰੀ
ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਜੋ ਘਟਨਾ ਵਾਪਰੀ ਹੈ ਜੋ ਕਿ ਬਹੁਤ ਮੰਦਭਾਗੀ ਹੈ । ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਇਹ ਹੀ ਹੈ ਕਿ ਜੋ ਵੀ ਲੋਕ ਫੱਟੜ ਹੋਏ ਹਨ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਾਰਾ ਪ੍ਰਸ਼ਾਸਨ ਤੇ ਡਾਕਟਰੀ ਅਮਲਾ ਜ਼ਖਮੀਆਂ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਦਵਾਈਆਂ ਜੋ ਵੀ ਲੋੜੀਂਦੀ ਹੈ ਉਹ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਜਖਮੀਆਂ ਨੂੰ ਅਮ੍ਰਿੰਤਸਰ ਰੈਫਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 98723-00138 (ਜਸਬੀਰ ਜੱਸੀ) ਅਤੇ 78886-15121 (ਪ੍ਰਦੀਪ ਦਿਉੜਾ) ਜਾਰੀ ਕੀਤਾ ਗਿਆ ਹੈ ।
ਰਾਸ਼ਟਰਪਤੀ ਭਵਨ ਵਿੱਚ ਕਤਰ ਦੇ ਅਮੀਰ ਦਾ ਨਿੱਘਾ ਸਵਾਗਤ, ਹੈਦਰਾਬਾਦ ਹਾਊਸ ‘ਚ PM ਮੋਦੀ ਨਾਲ ਹੋਈ ਅਹਿਮ ਬੈਠਕ