ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ; ਜਨਵਰੀ 2029 ਤੱਕ ਰਹੇਗਾ ਕਾਰਜਕਾਲ
ਨਵੀ ਦਿੱਲੀ, 19 ਫਰਵਰੀ : IAS ਅਧਿਕਾਰੀ ਗਿਆਨੇਸ਼ ਕੁਮਾਰ ਨੇ ਬੁੱਧਵਾਰ ਨੂੰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (CEC) ਦਾ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਇਸ ਤੋਂ ਪਹਿਲਾਂ ਸੀਈਸੀ ਦਾ ਅਹੁਦਾ ਸੰਭਾਲਣ ਵਾਲੇ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਏ।
ਵਿਵੇਕ ਜੋਸ਼ੀ ਚੋਣ ਕਮਿਸ਼ਨਰ ਨਿਯੁਕਤ
ਦੱਸ ਦਈਏ ਕਿ ਗਿਆਨੇਸ਼ ਕੁਮਾਰ ਤੋਂ ਇਲਾਵਾ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੌਰਾਨ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ‘ਤੇ ਬਣੇ ਰਹਿਣਗੇ।
ਵੋਟਰਾਂ ਨੂੰ ਦਿੱਤਾ ਸੰਦੇਸ਼
ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗਿਆਨੇਸ਼ ਕੁਮਾਰ ਨੇ ਵੋਟਰਾਂ ਨੂੰ ਇਕ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਣ ਲਈ ਪਹਿਲਾ ਕਦਮ ਵੋਟਿੰਗ ਹੈ ਅਤੇ ਭਾਰਤ ਦੇ ਹਰ ਨਾਗਰਿਕ ਜਿਸ ਨੇ 18 ਸਾਲ ਦੀ ਉਮਰ ਪੂਰੀ ਕੀਤੀ ਹੈ, ਨੂੰ ਵੋਟਰ ਬਣਨਾ ਚਾਹੀਦਾ ਹੈ ਅਤੇ ਹਮੇਸ਼ਾ ਵੋਟ ਪਾਉਣੀ ਚਾਹੀਦੀ ਹੈ। ਗਿਆਨੇਸ਼ ਕੁਮਾਰ ਨੇ ਅੱਗੇ ਕਿਹਾ ਕਿ ਭਾਰਤ ਦੇ ਸੰਵਿਧਾਨ, ਚੋਣ ਕਾਨੂੰਨ, ਨਿਯਮਾਂ ਅਤੇ ਇਸ ਵਿੱਚ ਜਾਰੀ ਹਦਾਇਤਾਂ ਅਨੁਸਾਰ ਚੋਣ ਕਮਿਸ਼ਨ ਵੋਟਰਾਂ ਦੇ ਨਾਲ ਸੀ, ਹੈ ਅਤੇ ਹਮੇਸ਼ਾ ਰਹੇਗਾ।