ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ; ਡਰਾਈਵਰ ਫਰਾਰ
ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਬੁੱਧਵਾਰ ਦੇਰ ਰਾਤ ਜਗਮੋਹਨ ਸਿੰਘ ਨਾਮਕ ਵਿਅਕਤੀ ਆਪਣੇ ਭਰਾ ਰਾਜਵਿੰਦਰ ਸਿੰਘ ਨਾਲ ਬੱਦੋਵਾਲ ਹਾਈ ਸਕੂਲ ਨੇੜੇ ਲੁਧਿਆਣਾ ਜਾਣ ਲਈ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਜਗਮੋਹਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫਰਾਰ ਹੋ ਗਿਆ।
ਵਾਹਨ ਚਾਲਕ ਖਿਲਾਫ ਮਾਮਲਾ ਦਰਜ
ਜਿਸ ਤੋਂ ਬਾਅਦ ਗੰਭੀਰ ਜ਼ਖ਼ਮੀ ਵਿਅਕਤੀ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਪੁਲਸ ਨੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।
ਮੌਸਮ ਦਾ ਬਦਲਿਆ ਮਿਜ਼ਾਜ਼: ਪਹਾੜਾਂ ਵਿੱਚ ਬਰਫ਼ਬਾਰੀ, ਦਿੱਲੀ-ਐਨਸੀਆਰ ਵਿੱਚ ਮੀਂਹ