ਰੇਖਾ ਗੁਪਤਾ ਨੇ ਦਿੱਲੀ CM ਵਜੋਂ ਚੁੱਕੀ ਸਹੁੰ, ਪੀਐਮ ਮੋਦੀ ਸਮੇਤ ਇਨ੍ਹਾਂ ਹਸਤੀਆਂ ਨੇ ਕੀਤੀ ਸਮਾਗਮ ‘ਚ ਸ਼ਿਰਕਤ
ਨਵੀ ਦਿੱਲੀ, 20 ਫਰਵਰੀ: ਦਿੱਲੀ ਦੀ ਸ਼ਾਲੀਮਾਰ ਬਾਗ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ (50 ਸਾਲ) ਨੇ ਵੀਰਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰੀ ਗੀਤ ਤੋਂ ਬਾਅਦ ਸਹੁੰ ਚੁੱਕ ਸਮਾਗਮ ਸ਼ੁਰੂ ਹੋਇਆ। ਉਪ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਰੇਖਾ ਤੋਂ ਪਹਿਲਾਂ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਤ ਅਤੇ ਆਤਿਸ਼ੀ ਮਹਿਲਾ ਮੁੱਖ ਮੰਤਰੀ ਸਨ।
ਇਹ ਵੀ ਪੜੋ : ਲੁਧਿਆਣਾ ‘ਚ ਤੇਜ਼ ਰਫਤਾਰ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ; ਡਰਾਈਵਰ ਫਰਾਰ
ਇਸ ਸਮਾਰੋਹ ਵਿੱਚ ਪੀਐਮ ਮੋਦੀ, ਅਮਿਤ ਸ਼ਾਹ ਤੋਂ ਇਲਾਵਾ ਭਾਜਪਾ ਸ਼ਾਸਿਤ 21 ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ। ਰੇਖਾ ਗੁਪਤਾ ਤੋਂ ਇਲਾਵਾ 6 ਮੰਤਰੀਆਂ ਨੇ ਵੀ ਸਹੁੰ ਚੁੱਕੀ। ਇਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਸ਼ਾਮਲ ਹਨ।