ਕਿਸਾਨ ਜਥੇਬੰਦੀਆਂ ਵਲੋਂ ਅੱਜ ਮਨਾਈ ਜਾਵੇਗੀ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ
ਚੰਡੀਗੜ੍ਹ, 21 ਫਰਵਰੀ: ਕਿਸਾਨਾਂ ਵੱਲੋਂ ਅੱਜ (ਸ਼ੁੱਕਰਵਾਰ) ਨੂੰ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ। ਇਸ ਮੌਕੇ ਸ਼ੁਭਕਰਨ ਦੇ ਜੱਦੀ ਪਿੰਡ ਬੱਲੋ (ਬਠਿੰਡਾ) ਅਤੇ ਤਿੰਨੋ ਬਾਰਡਰਾਂ ਸ਼ੰਭੂ, ਖਨੌਰੀ ਅਤੇ ਰਤਨਪੁਰ ਵਿਖੇ ਪ੍ਰੋਗਰਾਮ ਹੋਣਗੇ। ਪਿੰਡ ਬੱਲੋ ਵਿੱਚ ਸਥਾਪਿਤ ਸ਼ੁਭਕਰਨ ਦੀ ਮੂਰਤੀ ਦਾ ਉਦਘਾਟਨ ਵੀ ਕੀਤਾ ਜਾਵੇਗਾ।
21 ਫਰਵਰੀ ਨੂੰ ਹੋਈ ਸੀ ਮੌਤ
ਦੱਸ ਦਈਏ ਕਿ ਪਿਛਲੇ ਸਾਲ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਕਿਸਾਨੀ ਅੰਦੋਲਨ ਦੌਰਾਨ ਗੋਲੀ ਲੱਗਣ ਕਾਰਨ ਸ਼ੁਭਕਰਨ ਸਿੰਘ ਦੀ ਜਾਨ ਚਲੀ ਗਈ ਸੀ। ਕਿਸਾਨਾਂ ਦਾ ਆਰੋਪ ਸੀ ਕਿ ਸ਼ੁਭਕਰਨ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ।
ਭਲਕੇ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਨਾਲ 22 ਤਰੀਕ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਛੇਵੇਂ ਗੇੜ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਲੋਕਾਂ ਤੋਂ ਸੁਝਾਅ ਮੰਗੇ ਹਨ, ਤਾਂ ਜੋ ਕਿਸਾਨ ਸੰਘਰਸ਼ ਨੂੰ ਮਜ਼ਬੂਤੀ ਨਾਲ ਲੜ ਸਕਣ।