ਕਪੂਰਥਲਾ ‘ਚ ਸੜਕ ਕਿਨਾਰੇ ਬੈਠੇ ਦੋ ਵਿਅਕਤੀਆਂ ਨੂੰ ਟਰੱਕ ਨੇ ਦਰੜਿਆ, ਇਕ ਦੀ ਮੌ/ਤ
ਕਪੂਰਥਲਾ ‘ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰਿਆ। ਇਥੇ ਇਕ ਪਾਰਸਲ ਡਿਲੀਵਰੀ ਵਾਲਾ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਬੈਠੇ ਲੋਕਾਂ ‘ਤੇ ਚੜ੍ਹ ਗਿਆ। ਇਹ ਘਟਨਾ ਅੱਜ ਸਵੇਰੇ 8.30 ਵਜੇ ਪਿੰਡ ਖੇੜਾ ਦੋਨਾ ਨੇੜੇ ਸੁਲਤਾਨਪੁਰ ਲੋਧੀ ਰੋਡ ‘ਤੇ ਵਾਪਰੀ। ਹਾਦਸੇ ਵਿੱਚ ਧੰਨ ਸਾਗਰ ਕੁਮਾਰ ਨਾਮਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜਾ ਨੌਜਵਾਨ ਸੌਰਵ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ।
ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ
ਦੱਸ ਦਈਏ ਕਿ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੜਕ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਮੰਗ ਸੀ ਕਿ ਟਰੱਕ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ।ਇਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਚੈਂਪੀਅਨਸ ਟਰਾਫੀ 2025: ਅੱਜ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਚੌਥਾ ਮੈਚ, ਕੀ ਮੀਂਹ ਪਾਵੇਗਾ ਵਿਘਨ?