ਵਿਰਾਟ ਕੋਹਲੀ ਦੇ ਦਮਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ, ਸੈਮੀਫਾਈਨਲ ‘ਚ ਬਣਾਈ ਜਗ੍ਹਾ
ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੀ ਜ਼ਬਰਦਸਤ ਬੱਲੇਬਾਜ਼ੀ ਕਾਰਨ ਭਾਰਤ ਨੇ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਲਗਭਗ ਪੱਕੀ ਕਰ ਲਈ ਹੈ।
ਪਾਕਿਸਤਾਨ ਨੇ ਬਣਾਈਆਂ 241 ਦੌੜਾਂ
ਮੈਚ ‘ਚ ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 241 ਦੌੜਾਂ ਬਣਾਈਆਂ। ਜਵਾਬ ‘ਚ ਟੀਮ ਇੰਡੀਆ ਨੇ 42.3 ਓਵਰਾਂ ‘ਚ ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਕੋਹਲੀ ਨੇ 100 ਦੌੜਾਂ ਬਣਾਈਆਂ, ਉਨ੍ਹਾਂ ਨੂੰ ਸ਼੍ਰੇਅਸ ਅਈਅਰ ਅਤੇ ਸ਼ੁਭਮਨ ਗਿੱਲ ਦਾ ਚੰਗਾ ਸਾਥ ਮਿਲਿਆ। ਗੇਂਦਬਾਜ਼ੀ ‘ਚ ਕੁਲਦੀਪ ਯਾਦਵ ਨੇ 3 ਅਤੇ ਹਾਰਦਿਕ ਪੰਡਯਾ ਨੇ 2 ਵਿਕਟਾਂ ਲਈਆਂ। ਭਾਰਤ ਦੀ ਟੂਰਨਾਮੈਂਟ ਵਿੱਚ ਇਹ ਦੂਜੀ ਜਿੱਤ ਹੈ।
ਵਿਰਾਟ ਦਾ ਅੰਤਰਰਾਸ਼ਟਰੀ ਕ੍ਰਿਕਟ ‘ਚ 82ਵਾਂ ਸੈਂਕੜਾ
ਭਾਰਤੀ ਟੀਮ ਨੇ ਇਸ ਤੋਂ ਪਹਿਲਾ ਵੀਰਵਾਰ ਨੂੰ ਬੰਗਲਾਦੇਸ਼ ਨੂੰ ਵੀ 6 ਵਿਕਟਾਂ ਨਾਲ ਹਰਾਇਆ ਸੀ। ਲਗਾਤਾਰ ਦੂਜੀ ਹਾਰ ਨਾਲ ਪਾਕਿਸਤਾਨ ਟੂਰਨਾਮੈਂਟ ਤੋਂ ਬਾਹਰ ਹੋਣ ਦੀ ਕਗਾਰ ‘ਤੇ ਹੈ। ਟੀਮ ਦਾ ਬੰਗਲਾਦੇਸ਼ ਖਿਲਾਫ ਇੱਕ ਮੈਚ ਬਾਕੀ ਹੈ। ਦੱਸ ਦਈਏ ਕਿ ਵਿਰਾਟ ਨੇ ਵਨਡੇ ‘ਚ 51ਵਾਂ ਅਤੇ ਅੰਤਰਰਾਸ਼ਟਰੀ ਕ੍ਰਿਕਟ ‘ਚ 82ਵਾਂ ਸੈਂਕੜਾ ਲਗਾਇਆ। ਉਹ ਏਸ਼ੀਆ ਕੱਪ, ਵਨਡੇ ਵਿਸ਼ਵ ਕੱਪ ਅਤੇ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਵਿਰੁੱਧ ਸੈਂਕੜਾ ਲਗਾਉਣ ਵਾਲਾ ਵਿਸ਼ਵ ਦਾ ਪਹਿਲਾ ਖਿਡਾਰੀ ਬਣ ਗਿਆ। ਆਪਣੇ ਸੈਂਕੜੇ ਨਾਲ ਉਨ੍ਹਾਂ ਨੇ ਵਨਡੇ ਵਿੱਚ 14 ਹਜ਼ਾਰ ਦੌੜਾਂ ਅਤੇ ਕੌਮਾਂਤਰੀ ਕ੍ਰਿਕਟ ਵਿੱਚ 27,500 ਦੌੜਾਂ ਵੀ ਪੂਰੀਆਂ ਕੀਤੀਆਂ।
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ List