ਦਿੱਲੀ ਵਿਧਾਨ ਸਭਾ ‘ਚ ਸ਼ਰਾਬ ਨੀਤੀ ‘ਤੇ CAG ਰਿਪੋਰਟ ਪੇਸ਼
ਦਿੱਲੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਅੱਜ ਇਸ ਦਾ ਦੂਜਾ ਦਿਨ ਹੈ। LG ਦੇ ਸੰਬੋਧਨ ਤੋਂ ਬਾਅਦ ਸਦਨ ‘ਚ ਸ਼ਰਾਬ ਨੀਤੀ ‘ਤੇ ਕੈਗ ਦੀ ਰਿਪੋਰਟ ਪੇਸ਼ ਕੀਤੀ ਗਈ। ਕੈਗ ਦੀਆਂ ਸਾਰੀਆਂ 14 ਲੰਬਿਤ ਰਿਪੋਰਟਾਂ ਦਿੱਲੀ ਸਰਕਾਰ ਪੇਸ਼ ਕਰੇਗੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਗਲਤ ਸ਼ਰਾਬ ਨੀਤੀ ਕਾਰਨ ਦਿੱਲੀ ਨੂੰ 2026 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਆਤਿਸ਼ੀ ਸਮੇਤ AAP ਦੇ ਸਾਰੇ ਵਿਧਾਇਕ ਪੂਰੇ ਦਿਨ ਲਈ ਮੁਅੱਤਲ
ਦੱਸ ਦਈਏ ਕਿ ਇਸ ਤੋਂ ਪਹਿਲਾ ਦਿੱਲੀ ਵਿਧਾਨ ਸਭਾ ਵਿੱਚ ਉਪ ਰਾਜਪਾਲ ਵੀਕੇ ਸਕਸੈਨਾ ਦੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਾਫੀ ਹੰਗਾਮਾ ਕੀਤਾ। ਸੰਬੋਧਨ ਸ਼ੁਰੂ ਹੁੰਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਦਫਤਰਾਂ ਤੋਂ ਭੀਮ ਰਾਓ ਅੰਬੇਡਕਰ ਦੀ ਫੋਟੋ ਹਟਾਉਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ‘ਤੇ ਵਿਧਾਨ ਸਭਾ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਪੂਰੇ ਦਿਨ ਲਈ ਸਦਨ ‘ਚੋਂ ਬਾਹਰ ਕੱਢ ਦਿੱਤਾ। ਸਾਬਕਾ ਮੁੱਖ ਮੰਤਰੀ ਅਤੇ ਵਿਧਾਇਕ ਆਤਿਸ਼ੀ ਨੂੰ ਵੀ ਬਾਹਰ ਕੱਢ ਦਿੱਤਾ ਗਿਆ।
ਇਹ ਵੀ ਪੜੋ : ਦਿੱਲੀ ਵਿਧਾਨ ਸਭਾ ਸੈਸ਼ਨ: ਆਤਿਸ਼ੀ ਸਮੇਤ 13 ‘ਆਪ’ ਵਿਧਾਇਕ ਮੁਅੱਤਲ