ਜੰਮੂ-ਕਸ਼ਮੀਰ ਰਾਜੌਰੀ ‘ਚ ਦਹਿਸ਼ਤਗਰਦੀ ਹਮਲਾ, ਫੌਜ ਦੀ ਗੱਡੀ ਨੂੰ ਬਣਾਇਆ ਨਿਸ਼ਾਨਾ
ਨਵੀ ਦਿੱਲੀ, 26 ਫਰਵਰੀ : ਜੰਮੂ-ਕਸ਼ਮੀਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਬੁੱਧਵਾਰ ਦੁਪਹਿਰ ਨੂੰ ਫੌਜ ਦੇ ਵਾਹਨ ‘ਤੇ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਸੁੰਦਰਬਨੀ ਇਲਾਕੇ ‘ਚ ਘਾਤ ਲਗਾ ਕੇ ਗੋਲੀਬਾਰੀ ਕੀਤੀ ਹੈ। ਹਮਲੇ ਤੋਂ ਤੁਰੰਤ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਮੌਕੇ ‘ਤੇ ਵਾਧੂ ਫੋਰਸ ਭੇਜ ਦਿੱਤੀ ਗਈ ਹੈ। ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 7 ਫਰਵਰੀ ਨੂੰ ਜਾਣਕਾਰੀ ਸਾਹਮਣੇ ਆਈ ਸੀ ਕਿ ਭਾਰਤੀ ਫੌਜ ਨੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਸੀ। ਇਨ੍ਹਾਂ ‘ਚ ਪਾਕਿਸਤਾਨੀ ਫੌਜ ਦੇ ਤਿੰਨ ਜਵਾਨ ਵੀ ਸ਼ਾਮਲ ਸਨ।