ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ! ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਬਰਖਾਸਤ

0
52

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ! ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਬਰਖਾਸਤ

‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਦੀ ਵਚਨਬੱਧਤਾ ਦਹੁਰਾਉਂਦਿਆਂ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਮੁਹਾਲੀ ਜ਼ਿਲ੍ਹੇ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਉਸ ‘ਤੇ 10365 ਕਨਾਲ 19 ਮਰਲੇ ਸ਼ਾਮਲਾਟ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾਉਣ ਦਾ ਦੋਸ਼ ਹੈ। ਸਰਕਾਰ ਨੇ ਇਸ ਮਾਮਲੇ ਦੀ ਜਾਂਚ ਇੱਕ ਅਧਿਕਾਰੀ (ਸੇਵਾਮੁਕਤ ਜੱਜ ਬੀ.ਆਰ. ਬਾਂਸਲ) ਤੋਂ ਕਰਵਾਈ ਹੈ। ਜਿਨ੍ਹਾਂ ਨੇ ਜਾਂਚ ਦੌਰਾਨ ਸਾਰੇ ਦੋਸ਼ਾਂ ਨੂੰ ਸਹੀ ਪਾਇਆ। ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ 24 ਫਰਵਰੀ 2025 ਨੂੰ ਬਰਖਾਸਤਗੀ ਦੇ ਹੁਕਮ ਜਾਰੀ ਕੀਤੇ ਸਨ।

ਸਰਕਾਰ ਦੇ ਹੁਕਮਾਂ ਦੀ ਅਣਦੇਖੀ

ਦੱਸ ਦਈਏ ਕਿ ਧੂਤ ‘ਤੇ ਪ੍ਰਾਪਰਟੀ ਡੀਲਰਾਂ ਅਤੇ ਭੂ-ਮਾਫੀਆ ਨਾਲ ਜੁੜੇ ਕੁਝ ਵਿਅਕਤੀਆਂ ਨਾਲ ਮਿਲੀਭੁਗਤ ਦਾ ਦੋਸ਼ ਹੈ। ਉਸ ਨੇ ਪਿੰਡ ਮਾਜਰੀਆਂ, ਸਬ ਤਹਿਸੀਲ ਮਾਜਰੀ, ਜ਼ਿਲ੍ਹਾ ਮੁਹਾਲੀ ਦੀ ਜ਼ਮੀਨ ਤਕਸੀਮਦੇ ਇੰਤਕਾਲ ਕਰਨ ਨੂੰ ਲੈ ਕੇ ਮਾਲ ਰਿਕਾਰਡ ਵਿੱਚ ਹੇਰਾਫੇਰੀ ਕੀਤੀ ਸੀ। ਜਿਸ ਵਿੱਚ ਜ਼ਮੀਨ ਦੀ ਮਲਕੀਅਤ ਬਦਲੀ ਗਈ ਅਤੇ ਗਲਤ ਮੁਖਤਿਆਰ ਨਾਵਾਂ ਰਾਹੀਂ ਆਮ ਲੋਕਾਂ ਦੇ ਨਾਂ ਬਦਲ ਦਿੱਤੇ ਗਏ। ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੇ ਸੁਪਰੀਮ ਕੋਰਟ ਅਤੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਕੇ ਨਿੱਜੀ ਵਿਅਕਤੀਆਂ ਨੂੰ ਲਾਭ ਪਹੁੰਚਾਇਆ।

ਇਹ ਵੀ ਪੜੋ : ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ‘ਚੋਂ ਹਟਾਉਣ ਦਾ ਮਾਮਲਾ ਗਰਮਾਇਆ, ਹਰਜੋਤ ਬੈਂਸ ਨੇ ਦਿੱਤਾ ਵੱਡਾ ਬਿਆਨ

LEAVE A REPLY

Please enter your comment!
Please enter your name here