ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ‘ਤੇ CM ਮਾਨ ਦੀ ਪਤਨੀ ਨੇ ਪੁਰਾਤਨ ਸ਼ਿਵ ਮੰਦਰ ਦੇ ਕੀਤੇ ਦਰਸ਼ਨ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਨੇ ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਲੁਧਿਆਣਾ ਦੇ ਪਾਇਲ ਦੇ 553 ਸਾਲ ਪੁਰਾਣੇ ਸ਼ਿਵ ਮੰਦਰ ਦੇ ਦਰਸ਼ਨ ਕੀਤੇ। ਡਾ: ਮਾਨ ਨੇ ਬੀਤੀ ਸ਼ਾਮ ਮੰਦਰ ‘ਚ ਪਹੁੰਚ ਕੇ ਸ਼ਿਵਲਿੰਗ ‘ਤੇ ਜਲਾਭਿਸ਼ੇਕ ਕੀਤਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਮਹਿਲਾ ਸ਼ਰਧਾਲੂਆਂ ਨਾਲ ਵੀ ਕੀਤੀ ਮੁਲਾਕਾਤ
ਡਾ: ਗੁਰਪ੍ਰੀਤ ਕੌਰ ਨੇ ਦੱਸਿਆ ਕਿ ਓਨਾ ਦੀ ਕਾਫੀ ਸਮਾਂ ਪਹਿਲਾਂ ਤੋਂ ਹੀ ਇਸ ਮੰਦਰ ਦੇ ਦਰਸ਼ਨ ਕਰਨ ਦੀ ਇੱਛਾ ਸੀ। ਸ਼ਿਵ ਮੰਦਿਰ ਦੇ ਦਰਸ਼ਨਾਂ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੰਦਰ ਵਿੱਚ ਆਤਮਿਕ ਸ਼ਾਂਤੀ ਮਿਲੀ ਹੈ। ਉਨ੍ਹਾਂ ਉੱਥੇ ਮੌਜੂਦ ਮਹਿਲਾ ਸ਼ਰਧਾਲੂਆਂ ਨਾਲ ਵੀ ਮੁਲਾਕਾਤ ਕੀਤੀ। ਦੱਸ ਦਈਏ ਕਿ ਮਹਾਸ਼ਿਵਰਾਤਰੀ ਮੌਕੇ ਸ਼ਰਧਾਲੂਆਂ ਦੀ ਭੀੜ ਨੂੰ ਦੇਖਦੇ ਪੁਲਿਸ ਨੇ ਪੰਜਾਬ ਦੇ ਸਾਰੇ ਮੰਦਰਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
ਇਹ ਵੀ ਪੜੋ: ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟ ਨੂੰ ਨਹੀਂ ਮਿਲੇਗੀ ਮਾਨਤਾ- ਹਰਜੋਤ ਬੈਂਸ