ਉੱਤਰੀ ਭਾਰਤ ਦਾ ਬਦਲਿਆ ਮੌਸਮ! ਪਹਾੜਾਂ ‘ਤੇ ਬਰਫਬਾਰੀ ਜਾਰੀ, ਦਿੱਲੀ-ਯੂਪੀ ਤੱਕ ਭਾਰੀ ਬਾਰਿਸ਼ ਦਾ ਅਲਰਟ
ਉੱਤਰੀ ਭਾਰਤ ਦੇ ਮੌਸਮ ਨੇ ਕਰਵਟ ਲੈ ਲਈ ਹੈ। ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਜਾਰੀ ਹੈ। ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਬਰਫ਼ਬਾਰੀ ਹੋ ਰਹੀ ਹੈ। ਕਈ ਇਲਾਕਿਆਂ ‘ਚ ਤਿੰਨ ਫੁੱਟ ਤੋਂ ਜ਼ਿਆਦਾ ਬਰਫਬਾਰੀ ਹੋਈ ਹੈ। ਇਸ ਕਾਰਨ ਪੂਰੇ ਜ਼ਿਲੇ ਦਾ ਬਾਕੀ ਦੁਨੀਆਂ ਨਾਲੋਂ ਸੰਪਰਕ ਕੱਟ ਗਿਆ ਹੈ। ਅਟਲ ਸੁਰੰਗ ਰੋਹਤਾਂਗ ਨੂੰ ਵੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।
ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਵਿੱਚ ਤਬਦੀਲੀ
ਅੱਜ ਯਾਨੀ 27 ਫਰਵਰੀ ਤੋਂ ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਵਿੱਚ ਤਬਦੀਲੀ ਆਈ ਹੈ। ਮੌਸਮ ਵਿਭਾਗ ਨੇ ਵੀਰਵਾਰ ਸਵੇਰੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ। ਇਹ ਬਦਲਾਅ ਸਰਗਰਮ ਪੱਛਮੀ ਗੜਬੜ ਕਾਰਨ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਦੱਸ ਦਈਏ ਕਿ ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਹਰਿਆਣਾ ਦੇ ਨਰਵਾਣਾ, ਰਾਜੌਂਦ, ਸੰਧ, ਸਫੀਦੋਂ, ਬਰਵਾਲਾ, ਜੀਂਦ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਕੁਝ ਇਲਾਕਿਆਂ ਅਤੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਗੜੇ ਪੈਣ ਦੀ ਵੀ ਸੰਭਾਵਨਾ ਹੈ।
ਹਰਿਆਣਾ ‘ਚ ਅੱਜ ਤੋਂ ਬੋਰਡ ਪ੍ਰੀਖਿਆਵਾਂ ਸ਼ੁਰੂ, ਵਿਦਿਆਰਥੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ