ਸਪੀਕਰ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ, ਕਿਹਾ – ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ

0
15

ਸਪੀਕਰ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ, ਕਿਹਾ – ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ

ਕੋਟਕਪੁਰਾ 27 ਫਰਵਰੀ – ਰੋਟਰੀ ਕਲੱਬ ਵੱਲੋਂ ਲੋੜਵੰਦ ਦਿਵਿਆਂਗਾਂ ਦੀ ਮਦਦ ਲਈ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਆਯੋਜਿਤ ਕੀਤੇ ਵਿਕਲਾਂਗ ਵੀਅਲ ਚੇਅਰ ਵੰਡ ਸਮਾਗਮ ਵਿਚ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ ਅਤੇ ਉਨ੍ਹਾਂ ਲੋੜਵੰਦਾਂ ਨੂੰ ਪੰਜ ਵੀਅਲ ਚੇਅਰਾਂ ਭੇਂਟ ਕੀਤੀਆਂ।
ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ
ਸਪੀਕਰ ਸੰਧਵਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਨੂੰ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਵੱਲੋਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ ਜੋ ਕਿ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਤੇ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਨੂੰ ਸਮਾਜ ਵਿੱਚ ਬਰਾਬਰਤਾ ਦਵਾਈਏ।
ਮੁਫਤ ਸਿਹਤ ਜਾਂਚ ਕੈਂਪ ਵਿੱਚ ਮੁਫਤ ਟੈਸਟ
ਉਨ੍ਹਾਂ ਅੱਗੇ ਕਿਹਾ ਕਿ ਰੋਟਰੀ ਕਲੱਬ ਵੱਲੋਂ ਜਿਥੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਕੱਲ੍ਹ ਪਿੰਡ ਵਾਂਦਰ ਜਟਾਣਾ ਵਿਖੇ ਕਲੱਬ ਵੱਲੋਂ ਮੁਫਤ ਸਿਹਤ ਜਾਂਚ ਕੈਂਪ ਵਿੱਚ ਮੁਫਤ ਟੈਸਟ ਕਰਵਾਏ ਜਾਣਗੇ, ਜਿਸ ਵਿੱਚ ਸਾਰੇ ਲੋੜੀਂਦੇ ਟੈਸਟਾਂ ਦੇ ਨਾਲ ਨਾਲ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਵੀ ਟੈਸਟ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਤੋਂ ਕੈਂਸਰ ਦਾ ਟੈਸਟ ਵੀ ਕਰਵਾਉਣ ਤਾਂ ਜੋ ਜੇਕਰ ਕਿਸੇ ਨੂੰ ਇਹ ਨਾ-ਮੁਰਾਦ ਬਿਮਾਰੀ ਹੈ, ਤਾਂ ਉਸ ਦਾ ਸਮੇਂ ਸਿਰ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਕੈਂਸਰ ਦਾ ਇਲਾਜ ਹੈ ਜੇਕਰ ਇਸ ਦਾ ਸਮੇਂ ਸਿਰ ਪਤਾ ਲੱਗ ਜਾਵੇ।

LEAVE A REPLY

Please enter your comment!
Please enter your name here