‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈਕੇ ਪਿੰਡਾਂ ‘ਚ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ
ਨਾਭਾ/ਪਟਿਆਲਾ, 2 ਮਾਰਚ: ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡਾਂ ‘ਚ ਲੈ ਕੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ ਬੰਦ ਕਰਵਾ ਦਿੱਤੀ ਹੈ।
ਸਰਕਾਰ ਨੇ ਬੰਦ ਕਰਵਾਈ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ
ਸਿਹਤ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਚਲਾਈ ਮੁਹਿੰਮ ਨੂੰ ਲੋਕਾਂ ਨੇ ਵੱਧ-ਚੜ੍ਹਕੇ ਸਾਥ ਦਿੰਦਿਆਂ ਖ਼ੁਦ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ, ਜਿਸ ਤੋਂ ਜਾਪਦਾ ਹੈ ਕਿ ਲੋਕ ਹੁਣ ਅੱਗੇ ਆਉਣ ਲੱਗੇ ਹਨ ਅਤੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ।ਉਨ੍ਹਾਂ ਨੇ ਦੱਸਿਆ ਕਿ ਰਾਜ ‘ਚ ਨਸ਼ਿਆਂ ਦੀ ਸਿਆਸੀ ਪੁਸ਼ਤਪਨਾਹੀ ਖਤਮ ਹੋ ਗਈ ਹੈ, ਇਸ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੀਡੀਆ ਤੇ ਲੋਕਾਂ ਦਾ ਸਾਥ ਜਰੂਰੀ ਹੈ।
ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ
ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸਐਸਪੀ ਡਾ. ਨਾਨਕ ਸਿੰਘ ਨਾਲ ਨਾਭਾ ਨੇੜਲੇ ਪਿੰਡ ਰੋਹਟੀ ਬਸਤਾ ਵਿਖੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਨਸ਼ਿਆਂ ਬਾਰੇ ਫੀਡਬੈਕ ਵੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਵੀ ਸਾਵਧਾਨ ਕੀਤਾ ਕਿ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਨਾ ਕਰਨ ਸਗੋਂ ਸਰਕਾਰ ਦਾ ਸਾਥ ਦੇਣ ਕਿਉਂਕਿ ਇਹ ਪੰਜਾਬ ਨੂੰ ਬਚਾਉਣ ਦਾ ਮਸਲਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਗੱਲੋਂ ਦ੍ਰਿੜ ਹੈ ਕਿ ਨਸ਼ੇ ਦੇ ਤਸਕਰ ਜਾਂ ਪੰਜਾਬ ਛੱਡਣ ਜਾਂ ਆਪਣਾ ਕਾਰੋਬਾਰ ਬਦਲਣ।
ਹੈਲਪ ਲਾਈਨ ਨੰਬਰ ਜਾਰੀ
ਡਾ. ਬਲਬੀਰ ਸਿੰਘ ਨੇ ਪੰਚਾਂ-ਸਰਪੰਚਾਂ ਤੇ ਕੌਂਸਲਰਾਂ ਸਮੇਤ ਲੋਕਾਂ ਦੇ ਹੋਰ ਨੁਮਾਇੰਦਿਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੇ ਤਸਕਰਾਂ ਨਾਲ ਕੋਈ ਹਮਦਰਦੀ ਨਾ ਰੱਖਣ ਕਿਉਂਕਿ ਜੇਕਰ ਪਸ਼ੂ, ਪੰਛੀ ਤੇ ਹੋਰ ਜਾਨਵਰ ਆਪਣੀ ਅਗਲੀਆਂ ਪੀੜ੍ਹੀਆਂ ਤੇ ਨਸਲਾਂ ਨੂੰ ਬਰਬਾਦ ਨਹੀਂ ਹੋਣ ਦਿੰਦੇ ਤਾਂ ਅਸੀਂ ਕਿਉਂ ਅਜਿਹਾ ਕਰ ਰਹੇ ਹਾਂ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਿਕਣ ਦੀ ਸੂਚਨਾ ਨੇੜਲੇ ਪੁਲਿਸ ਚੌਂਕੀ ਜਾਂ ਥਾਣੇ ਨੂੰ ਜਾਂ ਨਸ਼ਾ ਵਿਰੋਧੀ ਹੈਲਪ ਲਾਈਨ ਨੰਬਰ 9779100200 ‘ਤੇ ਦਿੱਤੀ ਜਾਵੇ ਜਿੱਥੇ ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।
ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਮੁਲਤਵੀ









