ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ 4 ਮਾਰਚ ਨੂੰ ਕਰਾਉਣ ਦੇ ਨਿਰਦੇਸ਼
ਤਰਨ ਤਾਰਨ, 02 ਮਾਰਚ : ਮਿਊਂਂਸੀਪਲ ਕੌਂਸਲ ਤਰਨ ਤਾਰਨ ਦੀਆ ਆਮ ਚੋਣਾਂ 2025 ਸਮੇਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਤਕਨੀਕੀ ਕਾਰਨਾਂ ਕਰਕੇ ਮੁਕੰਮਲ ਨਹੀ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਨੇ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ ਮਿਤੀ 04 ਮਾਰਚ 2025 ਨੂੰ ਕਰਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਪ੍ਰਸ਼ਾਸਨ ਵੱਲੋ ਪੂਰੇ ਪੁਖਤਾ ਪ੍ਰਬੰਧ
ਇਹ ਰੀ-ਪੋਲ ਕਰਾਉਣ ਲਈ ਪ੍ਰਸ਼ਾਸਨ ਵੱਲੋ ਪੂਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਤਾਂ ਜੋ ਇਹ ਰੀ-ਪੋਲ ਸ਼ਾਤਮਈ ਢੰਗ ਨਾਲ ਮੁਕੰਮਲ ਕਰਵਾਈ ਜਾ ਸਕੇ। ਰਿਟਰਨਿੰਗ ਅਫਸਰ-ਕਮ-ਡੀ. ਡੀ. ਪੀ. ਓ. ਤਰਨ ਤਾਰਨ ਨੂੰ ਹਰ ਪੱਖੋ ਇਹ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਦੇ ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ।ਇਸ ਤੋਂ ਇਲਾਵਾ ਵਾਰਡ ਨੰਬਰ 3 ਵਿੱਚ ਇਸ ਰੀ-ਪੋਲ ਦੀ ਜਾਣਕਾਰੀ ਲਈ ਮੁਨਾਦੀ ਕਰਵਾਉਣ ਲਈ ਕਾਰਜ ਸਾਧਕ ਅਫਸਰ ਨਗਰ ਕੌਂਸਲ ਤਰਨ ਤਾਰਨ ਅਤੇ ਪ੍ਰੈਸ ਮੀਡੀਆ ਰਾਹੀ ਜਾਣਕਾਰੀ ਦੇ ਦਿੱਤੀ ਗਈ ਹੈ, ਤਾਂ ਜੋ ਇਸ ਰੀ-ਪੋਲ ਵਿੱਚ ਕੋਈ ਵੀ ਵੋਟਰ ਵੋਟ ਪਾਉਣ ਤੋ ਵਾਂਝਾ ਨਾ ਰਹੇ। ਵਾਰਡ ਨੰਬਰ 3 ਤੋਂ ਚੋਣ ਲੜ ਰਹੇ, ਉਮੀਦਵਾਰਾਂ ਨੂੰ ਇਸ ਰੀ-ਪੋਲ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ।