ਪੰਜਾਬ ‘ਚ ਭਾਰੀ ਮੀਂਹ ਦੇ ਆਸਾਰ; ਇਨ੍ਹਾਂ ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ
ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਫ਼ਸਲਾਂ ਦਾ ਵੀ ਨੁਕਸਾਨ
ਦੱਸ ਦਈਏ ਕਿ ਪਿਛਲੀ ਬਾਰਸ਼ ਦੌਰਾਨ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜੇਮਾਰੀ ਹੋਈ ਤਾਂ ਇਸ ਨਾਲ ਫ਼ਸਲਾਂ ਦਾ ਨੁਕਸਾਨ ਹੋਵੇਗਾ। ਜੇਕਰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਇਸ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋਵੇਗਾ ਅਤੇ ਝਾੜ ‘ਤੇ ਵੀ ਅਸਰ ਪਵੇਗਾ ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੋਵੇਗਾ।